ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੀਆਂ ਛੁੱਟੀਆਂ ‘ਚ ਵਾਧਾ ਕੀਤਾ ਗਿਆ ਹੈ। ਕੜਾਕੇ ਦੀ ਠੰਢ ਵੱਧਣ ਕਾਰਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ ‘‘ਮਾਣਯੋਗ ਮੁੱਖ ਮੰਤਰੀ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਠੰਢ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ’ਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਪੰਜਾਬ ਦੇ ਸਾਰੇ ਸਕੂਲ 8 ਜਨਵਰੀ ਨੂੰ ਖੁੱਲਣਗੇ।’’ ਠੰਢ ਦੇ ਚਲਦਿਆਂ ਪੰਜਾਬ ਸਰਕਾਰ ਨੇ ਇਹ ਹੁਕਮ ਜਾਰੀ ਕੀਤੇ ਹਨ।