ਪੰਜਾਬ ਦਾ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਅਗਲੇ ਤਿੰਨ ਦਿਨਾਂ ਵਿੱਚ ਸੂਬੇ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋਣ ਦੀ ਉਮੀਦ ਹੈ। ਪੰਜਾਬ ਵਿੱਚ ਮਾਨਸੂਨ ਦੇ ਆਉਣ ਤੋਂ ਪਹਿਲਾਂ ਹੀ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਮਾਨਸੂਨ ਤੋਂ ਪਹਿਲਾਂ ਦੀ ਬਾਰਿਸ਼ ਕਾਰਨ ਤਾਪਮਾਨ ਵਿੱਚ ਆਈ ਗਿਰਾਵਟ ਨੇ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਦਿੱਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 2-3 ਦਿਨਾਂ ਵਿੱਚ ਪੰਜਾਬ ਵਿੱਚ ਮਾਨਸੂਨ ਦੇ ਆਉਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਪੂਰੇ ਹਫ਼ਤੇ ਮੀਂਹ ਪੈਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ।
ਭਾਰਤ ਮੌਸਮ ਵਿਗਿਆਨ ਕੇਂਦਰ ਨੇ 19 ਤੋਂ 25 ਜੂਨ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। 22 ਅਤੇ 25 ਜੂਨ ਨੂੰ ਬਹੁਤ ਭਾਰੀ, 21 ਅਤੇ 23 ਜੂਨ ਨੂੰ ਭਾਰੀ ਅਤੇ 20 ਅਤੇ 24 ਜੂਨ ਨੂੰ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿੱਚ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੇ ਮੱਦੇਨਜ਼ਰ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ ਅਤੇ ਸੰਗਰੂਰ ਵਿੱਚ ਮੀਂਹ ਅਤੇ ਗਰਜ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ।