ਉੱਘੇ ਪੰਜਾਬੀ ਕਵੀ ਅਤੇ ਸਾਹਿਤ ਦੇ ਬਾਬਾ ਬੋਹੜ ਪਦਮ ਸ਼੍ਰੀ ਡਾ: ਸੁਰਜੀਤ ਪਾਤਰ ਦਾ ਅੰਤਿਮ ਸਸਕਾਰ ਅੱਜ 13 ਮਈ (ਸੋਮਵਾਰ) ਨੂੰ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ, ਲੁਧਿਆਣਾ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਲੁਧਿਆਣਾ ਪਹੁੰਚੇ ਅਤੇ ਕਵੀ ਸੁਰਜੀਤ ਸਿੰਘ ਪਾਤਰ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਏ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਨਮ ਅੱਖਾਂ ਨਾਲ ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਨੂੰ ਮੋਢਾ ਦਿੱਤਾ। ਸੁਰਜੀਤ ਪਾਤਰ ਦੇ ਸਸਕਾਰ ‘ਤੇ ਮੁੱਖ ਮੰਤਰੀ ਭਗਵੰਤ ਮਾਨ ਭਾਵੁਕ ਹੋਏ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੁਰਜੀਤ ਪਾਤਰ ਜੀ ਦੀ ਯਾਦ ‘ਚ ਪੰਜਾਬ ਵਿੱਚ ਪਾਤਰ ਐਵਾਰਡ ਸ਼ੁਰੂ ਕਰਾਂਗੇ। ਐਵਾਰਡ ਜਿੱਤਣ ਵਾਲੇ ਨੂੰ 1,01,00 ਰੁਪਏ ਅਤੇ ਪ੍ਰਸ਼ੰਸਾ ਪੱਤਰ ਦਿੱਤਾ ਜਾਵੇਗਾ।