ਪੰਜਾਬ ਦੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਗੁਰਦਾਸਪੁਰ ਜ਼ਿਲ੍ਹੇ ਦੀ ਪੁਲਿਸ ਚੌਕੀ ‘ਤੇ ਅੱਤਵਾਦੀ ਹਮਲਾ ਹੋਇਆ ਹੈ। ਆਟੋ ‘ਚ ਆਏ ਅੱਤਵਾਦੀਆਂ ਨੇ ਚੌਕੀ ‘ਤੇ ਹੈਂਡ ਗ੍ਰੇਨੇਡ ਸੁੱਟਿਆ। ਇਹ ਧਮਾਕਾ ਕਲਾਨੌਰ ਕਸਬੇ ਦੀ ਬਖਸ਼ੀਵਾਲ ਚੌਕੀ ‘ਤੇ ਹੋਇਆ। KZF ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਬੁੱਧਵਾਰ ਦੇਰ ਰਾਤ ਹੋਏ ਧਮਾਕੇ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਦੇ ਨਾਲ ਬੰਬ ਨਿਰੋਧਕ ਦਸਤੇ ਅਤੇ ਫੋਰੈਂਸਿਕ ਮਾਹਿਰਾਂ ਨੂੰ ਵੀ ਬੁਲਾਇਆ ਗਿਆ। ਇਸ ਤੋਂ ਬਾਅਦ ਬੰਬ ਵਾਲੀ ਥਾਂ ਤੋਂ ਸੈਂਪਲ ਲਏ ਗਏ।
ਸੀਨੀਅਰ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਨੇਡ ਇੱਕ ਆਟੋ ਤੋਂ ਸੁੱਟਿਆ ਗਿਆ। ਇਸ ਦੀ ਜ਼ਿੰਮੇਵਾਰੀ ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਲਈ ਹੈ। ਪੰਜਾਬ ਵਿੱਚ ਪਿਛਲੇ 26 ਦਿਨਾਂ ਵਿੱਚ ਇਹ 7ਵਾਂ ਹਮਲਾ ਹੈ। ਜਿਸ ‘ਚ ਖਾਲਿਸਤਾਨੀ ਸਮਰਥਕ ਅੱਤਵਾਦੀ ਸੰਗਠਨ 6 ਧਮਾਕੇ ਕਰਨ ‘ਚ ਸਫਲ ਰਹੇ, ਜਦਕਿ ਪੁਲਿਸ ਨੂੰ 1 ਬੰਬ ਬਰਾਮਦ ਕਰਨ ‘ਚ ਸਫਲਤਾ ਮਿਲੀ, ਜਿਸ ਨੂੰ ਥਾਣਾ ਅਜਨਾਲਾ ਤੋਂ ਬਰਾਮਦ ਕੀਤਾ ਗਿਆ।