Wednesday, December 18, 2024
spot_img

ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਵੋਟਿੰਗ ਸ਼ੁਰੂ: 13937 ਪੰਚਾਇਤਾਂ ਦੇ 1.33 ਕਰੋੜ ਵੋਟਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ; ਨਹੀਂ ਕੀਤੀ ਗਈ EVM ਦੀ ਵਰਤੋਂ

Must read

ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਵੋਟਾਂ ਅੱਜ (ਮੰਗਲਵਾਰ) ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈਆਂ ਹਨ। 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਰਾਜ ਵਿੱਚ ਕੁੱਲ 13937 ਗ੍ਰਾਮ ਪੰਚਾਇਤਾਂ ਹਨ। ਬੈਲਟ ਪੇਪਰ ਰਾਹੀਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ।

ਈਵੀਐਮ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਬੈਲਟ ਪੇਪਰ ‘ਤੇ NOTA ਦਾ ਵਿਕਲਪ ਹੋਵੇਗਾ। ਚੋਣ ਡਿਊਟੀ ਲਈ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਚੋਣਾਂ ਲਈ ਪੁਲੀਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ। ਪਿੰਡਾਂ ਦੀ ਸਰਕਾਰ ਵਜੋਂ ਜਾਣੀਆਂ ਜਾਂਦੀਆਂ ਪੰਜਾਬ ਪੰਚਾਇਤਾਂ ਦੀਆਂ ਚੋਣਾਂ 15 ਅਕਤੂਬਰ ਨੂੰ ਹੋ ਰਹੀਆਂ ਹਨ ਤੇ ਇਸੇ ਦਿਨ ਹੀ ਨਤੀਜੇ ਵੀ ਐਲਾਨੇ ਜਾਣਗੇ।

ਗ੍ਰਾਮ ਪੰਚਾਇਤ ਚੋਣਾਂ ਵਿੱਚ ਸਰਪੰਚ ਦੇ ਅਹੁਦੇ ਲਈ ਉਮੀਦਵਾਰਾਂ ਵੱਲੋਂ ਕੁੱਲ 20147 ਨਾਮਜ਼ਦਗੀਆਂ ਵਾਪਸ ਲਈਆਂ ਗਈਆਂ ਹਨ, ਜਦਕਿ ਪੰਚ ਦੇ ਅਹੁਦੇ ਲਈ 31381 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਹਨ। ਅਜਿਹੇ ਵਿੱਚ ਹੁਣ ਸਰਪੰਚ ਦੇ ਅਹੁਦੇ ਲਈ 25588 ਅਤੇ ਪੰਚ ਦੇ ਅਹੁਦੇ ਲਈ 80598 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਤੋਂ ਇਲਾਵਾ 3798 ਸਰਪੰਚ ਅਤੇ 48861 ਪੰਚ ਬਿਨਾਂ ਕਿਸੇ ਵਿਰੋਧ ਦੇ ਚੁਣੇ ਗਏ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article