Saturday, May 30, 2026
spot_img

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ : ਕਈ ਥਾਵਾਂ ‘ਤੇ ਮੀਂਹ ਨਾਲ ਪਏ ਗੜ੍ਹੇ, 13 ਜ਼ਿਲ੍ਹਿਆਂ ਲਈ ਅਲਰਟ ਜਾਰੀ

Must read

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਸ਼ਨੀਵਾਰ ਨੂੰ ਮੌਸਮ ਦਾ ਮਿਜ਼ਾਜ ਬਦਲ ਗਿਆ। ਜਿਸ ਨਾਲ ਲੋਕਾਂ ਨੂੰ ਕਹਿਰ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ ‘ਚ ਜਿੱਥੇ ਗਰਮੀ ਨੇ ਵੱਟ ਕੱਢੇ ਪਏ ਸਨ ਉੱਥੇ ਹੀ ਅੱਜ ਲੋਕਾਂ ਨੂੰ ਮੀਂਹ ਪੈਣ ਨਾਲ ਰਾਹਤ ਮਿਲੀ ਹੈ। ਪੰਜਾਬ ‘ਚ ਮੀਂਹ ਦੇ ਨਾਲ ਨਾਲ ਕਈ ਥਾਵਾਂ ‘ਤੇ ਗੜ੍ਹੇਮਾਰੀ ਵੀ ਹੋਈ ਹੈ। ਦੱਸ ਦਈਏ ਕਿ ਪਠਾਨਕੋਟ ਵਿੱਚ ਸਵੇਰੇ ਤੜਕੇ ਗੜੇਮਾਰੀ ਹੋਈ, ਜਿਸ ਤੋਂ ਬਾਅਦ ਭਾਰੀ ਮੀਂਹ ਪਿਆ, ਜਿਸ ਕਾਰਨ ਕਈ ਥਾਵਾਂ ‘ਤੇ ਪਾਣੀ ਭਰ ਗਿਆ। ਚੰਡੀਗੜ੍ਹ ਵਿੱਚ ਵੀ ਹਲਕੀ ਗੜੇਮਾਰੀ ਅਤੇ ਮੀਂਹ ਪਿਆ। ਮੋਹਾਲੀ ਅਤੇ ਜਲੰਧਰ ਵਿੱਚ ਵੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਦੋ ਘੰਟਿਆਂ ਵਿੱਚ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਜਾਰੀ ਕੀਤੀ ਹੈ, ਜਿਸ ਵਿੱਚ ਟ੍ਰਾਈਸਿਟੀ (ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ) ਸ਼ਾਮਲ ਹੈ।

ਇਨ੍ਹਾਂ ਵਿੱਚ ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ (ਰਾਜਪੁਰਾ), ਰੂਪਨਗਰ, ਲੁਧਿਆਣਾ, ਜਲੰਧਰ, ਕਪੂਰਥਲਾ, ਤਰਨਤਾਰਨ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ।

ਇਸ ਤੋਂ ਇਲਾਵਾ ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਨੇ ਅਗਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਲੁਧਿਆਣਾ ਅਤੇ ਪਟਿਆਲਾ ਦੇ ਕਈ ਇਲਾਕਿਆਂ ਵਿੱਚ ਬਹੁਤ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਹੈ। ਅਥਾਰਟੀ ਐਮਰਜੈਂਸੀ ਸਹਾਇਤਾ ਲਈ 112 ‘ਤੇ ਕਾਲ ਕਰਨ ਦੀ ਸਲਾਹ ਦਿੱਤੀ ਗਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article