ਕੜਾਕੇ ਦੀ ਠੰਢ ਕਾਰਨ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਸੂਬੇ ਵਿੱਚ ਧੁੰਦ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ, ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਸਾਰੇ ਸਰਕਾਰੀ, ਪ੍ਰਾਈਵੇਟ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ।
16 ਜਨਵਰੀ ਤੋਂ ਸੂਬੇ ਦੇ ਸਾਰੇ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ। ਰਾਜ ਦੇ ਸਾਰੇ ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਦੁਪਹਿਰ 3 ਵਜੇ ਬੰਦ ਹੋ ਜਾਣਗੇ, ਜਦੋਂ ਕਿ ਸਾਰੇ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਦੁਪਹਿਰ 3.20 ਵਜੇ ਬੰਦ ਹੋ ਜਾਣਗੇ। ਇਹ ਹੁਕਮ 16 ਜਨਵਰੀ ਤੋਂ 21 ਜਨਵਰੀ ਤੱਕ ਲਾਗੂ ਰਹਿਣਗੇ।





