ਪੰਜਾਬ ਵਿੱਚ ਕੱਲ੍ਹ ਯਾਨੀ 21 ਦਸੰਬਰ ਨੂੰ ਨਗਰ ਕੌਂਸਲ ਅਤੇ ਨਗਰ ਨਿਗਮ ਦੀਆਂ ਚੋਣਾਂ ਹੋਣਗੀਆਂ। ਜਜਿਸ ਦੇ ਮੱਦੇਨਜ਼ਰ ਸਰਕਾਰੀ ਛੁੱਟੀ ਦਾ ਐਲਾਨ ਹੋਇਆ ਹੈ। ਛੁੱਟੀ ਦਾ ਐਲਾਨ ਚੋਣ ਕਮਿਸ਼ਨ ਵੱਲੋਂ ਕੀਤਾ ਗਿਆ ਹੈ। ਭਲਕੇ ਪੰਜ ਨਗਰ ਨਿਗਮਾਂ ਦੀਆਂ ਚੋਣਾਂ ਹਨ। ਛੁੱਟੀ ਦੇ ਸੰਬੰਧ ਵਿੱਚ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਸਰਕਾਰੀ ਕਰਮਚਾਰੀ ਅਤੇ ਹੋਰ ਕਰਮਚਾਰੀ, ਜੋ ਕਿ ਨਗਰ ਨਿਗਮ ਦੇ ਵੋਟਰ ਹਨ ਪਰ ਕਿਸੇ ਹੋਰ ਥਾਂ ‘ਤੇ ਕੰਮ ਕਰਦੇ ਹਨ, ਨੂੰ ਨਿਯਮਾਂ ਅਨੁਸਾਰ ਵਿਸ਼ੇਸ਼ ਛੁੱਟੀ ਦਿੱਤੀ ਜਾਵੇਗੀ। ਜਿਨ੍ਹਾਂ ਸਕੂਲਾਂ ਦੀਆਂ ਇਮਾਰਤਾਂ ਚੋਣਾਂ ਲਈ ਵਰਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਵੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਵੀ ਨੋਟੀਫਿਕੇਸ਼ਨ ਜਾਰੀ ਕਰ ਕੇ ਸਬੰਧਤ ਜਿਲ੍ਹਿਆਂ ਅਤੇ ਸ਼ਹਿਰਾਂ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।