ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਲੋਕਾਂ ਲਈ ਵੱਡੀ ਖ਼ਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਭਲਕੇ ਫਰੀਦਕੋਟ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਜ਼ਿਲ੍ਹਾ ਫਰੀਦਕੋਟ ਨੇ ਭਲਕੇ 23 ਸਤੰਬਰ ਦਿਨ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
ਦੱਸ ਦਈਏ ਕਿ ਇਹ ਛੁੱਟੀ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਕੀਤੀ ਗਈ ਹੈ। ਕੱਲ੍ਹ ਯਾਨੀ ਸ਼ਨੀਵਾਰ ਨੂੰ ਫਰੀਦਕੋਟ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।