ਪੰਜਾਬ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਕਈ ਇਲਾਕਿਆਂ ਵਿਚ ਰਾਤ 9:23 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਡਰੇ ਲੋਕ ਘਰਾਂ ‘ਚੋਂ ਬਾਹਰ ਆ ਗਏ।
ਭੂਚਾਲ ਦੇ ਝਟਕੇ ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ ਤੇ ਮੁਕਤਸਰ ‘ਚ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਸਕੇਲ ‘ਤੇ 3.8 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਜ਼ਿਲ੍ਹਾ ਤਰਨਤਾਰਨ ‘ਚ ਜ਼ਮੀਨ ਤੋਂ 40 ਕਿਲੋਮੀਟਰ ਹੇਠਾਂ ਦੱਸਿਆ ਜਾ ਰਿਹਾ ਹੈ।




