ਪੰਜਾਬ ‘ਚ ਮਾਨਸੂਨ ਦੇ ਦੋ ਦਿਨ ਸਰਗਰਮ ਰਹਿਣ ਤੋਂ ਬਾਅਦ ਫਿਰ ਤੋਂ ਤਾਪਮਾਨ ‘ਚ ਵਾਧਾ ਹੋ ਰਿਹਾ ਹੈ। ਜਿਸ ਨਾਲ ਇੱਕ ਵਾਰ ਫਿਰ ਤੋਂ ਲੋਕਾਂ ਨੂੰ ਹੁੰਮਸ ਭਰੀ ਗਰਮੀ ਨੇ ਪ੍ਰੇਸ਼ਾਨ ਕਰ ਦਿੱਤਾ ਹੈ। ਪੰਜਾਬ ਵਿੱਚ ਇੱਕ ਵਾਰ ਫਿਰ ਗਰਮੀ ਵੱਧਣ ਲੱਗ ਗਈ ਹੈ। ਬੀਤੇ ਦਿਨ ਤਾਪਮਾਨ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲਿਆ। ਸ਼ੁੱਕਰਵਾਰ ਦੀ ਤੁਲਨਾ ‘ਚ ਸ਼ਨੀਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ ‘ਚ 4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੱਜ ਐਤਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਰ ਅੱਜ ਮੌਸਮ ਵਿਭਾਗ ਵਲੋਂ ਮੀਂਹ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਮੀਂਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜਿਸ ਕਾਰਨ ਹਵਾ ਵਿੱਚ ਨਮੀ ਦੀ ਮਾਤਰਾ ਵਧੇਗੀ ਅਤੇ ਲੋਕਾਂ ਨੂੰ ਹੁੰਮਸ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ।