ਲੁਧਿਆਣਾ, 12 ਜੁਲਾਈ : ਪੰਜਾਬ ਵਿੱਚ ਅੱਜ ਤੋਂ ਫਿਰ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਅੱਜ ਸ਼ੁਕਰਵਾਰ ਸਵੇਰ ਤੋਂ ਅਸਮਾਨ ਵਿੱਚ ਕਾਲੇ ਬੱਦਲ ਛਾ ਗਏ ਅਤੇ ਕਈ ਸ਼ਹਿਰਾਂ ਵਿੱਚ ਹਲਕੀ ਤੇ ਦਰਮਿਆਨੀ ਬਾਰਿਸ਼ ਵੀ ਹੋ ਰਹੀ ਹੈ। ਜਿਸ ਨਾਲ ਪਿਛਲੇ ਦੋ ਤਿੰਨ ਦਿਨਾਂ ਤੋਂ ਲਗਾਤਾਰ ਹੁੰਮਸ ਭਰੇ ਮਾਹੌਲ ਤੋਂ ਲੋਕਾਂ ਨੂੰ ਰਹਿਤ ਮਿਲੀ।
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਮੀਂਹ, ਹਨੇਰੀ ਅਤੇ ਗਰਜ ਨਾਲ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸਵੇਰ ਤੋਂ ਹੀ ਪੰਜਾਬ ਲੁਧਿਆਣਾ, ਰੂਪਨਗਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਐਸ.ਏ.ਐਸ.ਨਗਰ ਸਮੇਤ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ, ਹਨੇਰੀ ਅਤੇ ਗਰਜ ਨਾਲ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।