ਪੰਜਾਬ ‘ਚ ਭਲਕੇ ਯਾਨੀ ਸੋਮਵਾਰ ਨੂੰ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਅਧਿਕਾਰੀ ਪੰਜਾਬ ਵਿਜੀਲੈਂਸ ਖਿਲਾਫ ਮੰਤਰੀ ਨੂੰ ਮਿਲਣਗੇ। ਜੇਕਰ ਉਨ੍ਹਾਂ ਦੇ ਵਿਚਾਰ ਨਾ ਸੁਣੇ ਗਏ ਤਾਂ ਉਹ 18 ਦਸੰਬਰ ਦਿਨ ਬੁੱਧਵਾਰ ਨੂੰ ਪੂਰੇ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਰਜਿਸਟਰੀ ਨਹੀਂ ਹੋਣ ਦੇਣਗੇ।
ਇਹ ਰੋਸ ਧਰਨਾ ਪੰਜਾਬ ਪ੍ਰਧਾਨ ਸੁਖਚਰਨ ਸਿੰਘ ਚੰਨੀ ਦੇ ਸਮਰਥਨ ਵਿੱਚ ਕੱਢਿਆ ਜਾਵੇਗਾ, ਜਿਸ ਨੂੰ ਪੰਜਾਬ ਵਿਜੀਲੈਂਸ ਵੱਲੋਂ ਕੁਝ ਦਿਨ ਪਹਿਲਾਂ ਬਰਨਾਲਾ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ। ਇਸ ਗੱਲ ਦਾ ਐਲਾਨ ਚੰਡੀਗੜ੍ਹ ‘ਚ ਹੋਈ ਪ੍ਰੈੱਸ ਕਾਨਫਰੰਸ ‘ਚ ਕੀਤਾ ਗਿਆ।
ਅਧਿਕਾਰੀਆਂ ਨੇ ਕਿਹਾ ਜੇਕਰ ਦੋ ਦਿਨਾਂ ਅੰਦਰ ਚੇਅਰਮੈਨ ਸੁਖਚਰਨ ਚੰਨੀ ਖ਼ਿਲਾਫ਼ ਦਰਜ ਕੇਸ ਵਾਪਸ ਨਾ ਲਿਆ ਗਿਆ ਤਾਂ ਪੂਰੇ ਪੰਜਾਬ ਵਿੱਚ ਅਣਮਿੱਥੇ ਸਮੇਂ ਲਈ ਰਜਿਸਟਰੀ ਬੰਦ ਕਰ ਦਿੱਤੀ ਜਾਵੇਗੀ।