ਪੰਜਾਬ ਸਣੇ ਉੱਤਰ ਭਾਰਤ ਵਿਚ ਮੌਸਮ ਬਦਲ ਗਿਆ ਹੈ। ਕਈ ਇਲਾਕਿਆਂ ਵਿਚ ਸਵੇਰ ਤੋਂ ਹੀ ਬੂੰਦਾਬਾਦੀ ਹੋ ਰਹੀ ਹੈ ਤੇ ਹਵਾਵਾਂ ਚੱਲ ਰਹੀਆਂ ਹਨ। 24 ਘੰਟਿਆੰ ਵਿਚ ਸੂਬੇ ਦੇ ਤਾਪਮਾਨ ਵਿਚ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਕ ਹਫਤੇ ਵਿਚ ਭਿਆਨਕ ਗਰਮੀ ਤੇ ਲੂ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।
ਹਾਲਾਂਕਿ ਪੰਜਾਬ ਵਿਚ ਅਜੇ ਵੀ ਤਾਪਮਾਨ ਸਾਧਾਰਨ ਤੋਂ 3.1 ਡਿਗਰੀ ਸੈਲਸੀਅਸ ਵਧ ਬਣਿਆ ਹੋਇਆ ਹੈ। ਬਠਿੰਡਾ ਵਿਚ ਸਭ ਤੋਂ ਵੱਧ 43.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ ਜਦੋਂ ਕਿ ਚੰਡੀਗੜ੍ਹ ਵਿਚ 42.2 ਡਿਗਰੀ ਸੈਲਸੀਅਸ ਤਾਪਮਾਨ ਦੱਸਿਆ ਜਾ ਰਿਹਾ ਹੈ। ਅਗਲੇ 24 ਘੰਟਿਆਂ ਵਿਚ ਅਧਿਕਤਮ ਤਾਪਮਾਨ ਵਿਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਇਸ ਦੇ ਬਾਅਦ ਸੂਬੇ ਵਿਚ ਹੌਲੀ-ਹੌਲੀ 3-5 ਡਿਗ