ਪਹਾੜੀ ਇਲਾਕਿਆਂ ‘ਚ ਬਰਫਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਠੰਡ ਵਧ ਰਹੀ ਹੈ। ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਜਲੰਧਰ ਦੇ ਨਾਲ ਲੱਗਦਾ ਆਦਮਪੁਰ ਰਿਹਾ। ਕੱਲ੍ਹ ਇੱਥੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੀ। ਪੰਜਾਬ ਵਿੱਚ ਔਸਤ ਤਾਪਮਾਨ ਆਮ ਰਿਹਾ, ਜਦੋਂ ਕਿ ਚੰਡੀਗੜ੍ਹ ਵਿੱਚ ਤਾਪਮਾਨ ਆਮ ਨਾਲੋਂ 1.2 ਡਿਗਰੀ ਵੱਧ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ‘ਚ ਪਹਾੜਾਂ ‘ਚ ਬਰਫਬਾਰੀ ਹੋ ਸਕਦੀ ਹੈ, ਜਿਸ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਠੰਡ ਹੋਰ ਵਧ ਜਾਵੇਗੀ।
ਮੌਸਮ ਵਿਭਾਗ ਅਨੁਸਾਰ ਅੱਜ ਧੁੰਦ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਧੁੰਦ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ 1 ਤੋਂ 2 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਠੰਡ ਹੋਰ ਵਧ ਜਾਵੇਗੀ।
ਮੌਸਮ ਵਿਭਾਗ ਅਨੁਸਾਰ ਨਵੰਬਰ ਜਿੰਨਾ ਖੁਸ਼ਕ ਤੇ ਗਰਮ ਰਿਹਾ ਹੈ, ਦਸੰਬਰ ਵਿੱਚ ਠੰਢ ਵਧੇਗੀ। ਮੌਸਮ ਵਿੱਚ ਅਚਾਨਕ ਬਦਲਾਅ ਆਵੇਗਾ।