ਸ਼ਨੀਵਾਰ ਰਾਤ ਕਰੀਬ 10.30 ਵਜੇ ਸਰਹਿੰਦ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ ਤੋਂ ਹਾਫਰਾ ਜਾ ਰਹੀ ਟਰੇਨ ‘ਚ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਧਮਾਕੇ ਵਿਚ ਤਿੰਨ ਲੋਕ ਅਤੇ ਇਕ ਔਰਤ ਜ਼ਖਮੀ ਹੋ ਗਈ ਹੈ। ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਦਿੰਦਿਆਂ ਜੀਆਰਪੀ ਦੇ ਡੀਐਸਪੀ ਜਗਮੋਹਨ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਵਿੱਚ ਅਜੇ ਕੁਮਾਰ, ਉਸ ਦੀ ਪਤਨੀ ਸੰਗੀਤਾ ਕੁਮਾਰੀ, ਆਸ਼ੂਤੋਸ਼ ਪਾਲ, ਸੋਨੂੰ ਕੁਮਾਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਰੇਲਗੱਡੀ ਵਿੱਚ ਇੱਕ ਬਾਲਟੀ ਸੀ ਜਿਸ ਵਿੱਚ ਪਟਾਕੇ ਸਨ ਅਤੇ ਅਚਾਨਕ ਉਸ ਵਿੱਚ ਧਮਾਕਾ ਹੋ ਗਿਆ ਅਤੇ ਉਕਤ ਵਿਅਕਤੀ ਇਸ ਹਾਦਸੇ ਵਿੱਚ ਜ਼ਖ਼ਮੀ ਹੋ ਗਿਆ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਫ਼ਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਕੰਵਲਦੀਪ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਦੀ ਹਾਲਤ ਠੀਕ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਟਰੇਨ ‘ਚ ਬੈਠੇ ਇਕ ਯਾਤਰੀ ਰਾਕੇਸ਼ ਪਾਲ ਨੇ ਦੱਸਿਆ ਕਿ ਟਰੇਨ ‘ਚ ਧਮਾਕਾ ਹੋ ਗਿਆ, ਜਿਸ ਕਾਰਨ ਟਰੇਨ ‘ਚ ਹਫੜਾ-ਦਫੜੀ ਮਚ ਗਈ।