ਚੰਡੀਗੜ੍ਹ, 29 ਮਈ 2024 – ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੱਡੀ ਕਾਰਵਾਈ ਕੀਤੀ ਹੈ। ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਈਡੀ ਨੇ ਪੰਜਾਬ ‘ਚ 13 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਜਿੱਥੋਂ 3 ਕਰੋੜ ਰੁਪਏ ਬਰਾਮਦ ਹੋਣ ਦੀ ਸੂਚਨਾ ਹੈ।
ਸ਼ੁਰੂਆਤੀ ਜਾਣਕਾਰੀ ਅਨੁਸਾਰ ਜਿਸ ਜ਼ਮੀਨ ‘ਤੇ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਸੀ, ਉਸ ਨੂੰ ਈ.ਡੀ. ਇਹ ਜ਼ਮੀਨ ਨਸ਼ਾ ਤਸਕਰੀ ਵਿੱਚ ਸ਼ਾਮਲ ਜਗਦੀਸ਼ ਸਿੰਘ ਉਰਫ਼ ਭੋਲਾ ਦੇ ਮਨੀ ਲਾਂਡਰਿੰਗ ਦੀ ਜਾਂਚ ਦੌਰਾਨ ਸਾਹਮਣੇ ਆਈ ਸੀ। ਜਿਸ ਨੂੰ ਈਡੀ ਨੇ ਜ਼ਬਤ ਕਰ ਲਿਆ ਸੀ।
ਹਾਲਾਂਕਿ ਬਾਅਦ ਵਿੱਚ ਇਸ ਵਿੱਚ ਨਾਜਾਇਜ਼ ਮਾਈਨਿੰਗ ਹੋਣ ਲੱਗੀ। ਜਿਸ ਤੋਂ ਬਾਅਦ ਈਡੀ ਨੇ ਇਹ ਛਾਪੇਮਾਰੀ ਕੀਤੀ। ਰੋਪੜ ਜ਼ਿਲ੍ਹੇ ਵਿੱਚ ਹੀ 13 ਥਾਵਾਂ ’ਤੇ ਇਹ ਜਾਂਚ ਚੱਲ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਇਸ ਕਥਿਤ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਦੇ ਕੁਝ ਮੁਲਜ਼ਮਾਂ ਵਿੱਚ ਨਸੀਬ ਚੰਦ ਅਤੇ ਸ੍ਰੀ ਰਾਮ ਕਰੱਸ਼ਰ ਸ਼ਾਮਲ ਹਨ।