Wednesday, January 8, 2025
spot_img

ਪੰਜਾਬ ‘ਚ ਸਰਕਾਰੀ ਬੱਸ ਮੁਲਾਜ਼ਮਾਂ ਦੀ ਹੜਤਾਲ ਖਤਮ, 15 ਜਨਵਰੀ ਨੂੰ CM ਮਾਨ ਨੂੰ ਦੱਸਣਗੇ ਆਪਣੀਆਂ ਮੰਗਾਂ

Must read

ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਡਰਾਈਵਰਾਂ-ਕੰਡਕਟਰਾਂ ਅਤੇ ਹੋਰ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਅੱਜ ਦੂਜਾ ਦਿਨ ਸੀ। ਹੁਣ ਮੁਲਾਜ਼ਮਾਂ ਵੱਲੋਂ ਭਲਕੇ ਹੜਤਾਲ ਨਹੀਂ ਕੀਤੀ ਜਾਵੇਗੀ। ਯੂਨੀਅਨ ਨਾਲ ਹੋਈ ਮੀਟਿੰਗ ਵਿੱਚ ਸਰਕਾਰ ਨੇ ਸੀਐਮ ਮਾਨ ਨਾਲ 15 ਜਨਵਰੀ ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ। ਕੱਲ੍ਹ ਯਾਨੀ ਸੋਮਵਾਰ ਤੋਂ ਸਰਕਾਰੀ ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪਨਬੱਸ ਦੀਆਂ 3 ਹਜ਼ਾਰ ਤੋਂ ਵੱਧ ਬੱਸਾਂ ਬੰਦ ਰਹੀਆਂ। ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।

ਬੱਸਾਂ ਬੰਦ ਕਾਰਨ ਸਰਕਾਰ ਨੂੰ 3.5 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਅੱਜ ਉਨ੍ਹਾਂ ਦੀ ਹੜਤਾਲ ਦਾ ਦੂਜਾ ਦਿਨ ਸੀ। ਦੁਪਹਿਰ ਬਾਅਦ ਹੋਈ ਮੀਟਿੰਗ ਤੋਂ ਬਾਅਦ ਸਰਕਾਰ ਵੱਲੋਂ ਗੱਲਬਾਤ ਦਾ ਭਰੋਸਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article