Monday, December 23, 2024
spot_img

ਪੰਜਾਬ ‘ਚ ਸ਼ੁਰੂ ਨਹੀਂ ਹੋਈ ਝੋਨੇ ਦੀ ਖਰੀਦ, ਆੜ੍ਹਤੀਏ, ਸ਼ੈਲਰ ਮਾਲਕ ਤੇ ਮਜ਼ਦੂਰ ਹੜਤਾਲ ‘ਤੇ, ਜਾਣੋ ਕਾਰਣ!

Must read

ਖੰਨਾ, 1 ਅਕਤੂਬਰ : ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਪਹਿਲੀ ਅਕਤੂਬਰ ਯਾਨੀ ਤੋਂ ਸ਼ੁਰੂ ਹੋਣੀ ਸੀ, ਪਰ ਆੜ੍ਹਤੀ ਐਸੋਸੀਏਸ਼ਨ ਮੰਗਾਂ ਨੂੰ ਲੈਕੇ ਮੰਗਲਵਾਰ ਨੂੰ ਹੜਤਾਲ ‘ਤੇ ਜਾਣ ਦੇ ਆਪਣੇ ਫੈਸਲੇ ‘ਤੇ ਕਾਇਮ ਹੈ। ਇਸ ਦੇ ਨਾਲ ਹੀ ਸ਼ੈਲਰ ਮਾਲਕ ਝੋਨਾ ਨਾ ਚੁੱਕਣ ਦੇ ਆਪਣੇ ਫੈਸਲੇ ‘ਤੇ ਅੜੇ ਹੋਏ ਹਨ। ਇਸ ਕਾਰਨ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਨਹੀਂ ਹੋ ਸਕੀ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵੀ ਸੁੰਨਸਾਨ ਹੈ। ਆੜ੍ਹਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਦੱਸਿਆ ਕਿ ਇਹ ਸੰਘਰਸ਼ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਹੜਤਾਲ ਜਾਰੀ ਰਹੇਗੀ। ਰੋਸ਼ਾ ਨੇ ਦੱਸਿਆ ਕਿ ਇਸ ਮੁੱਦੇ ‘ਤੇ ਬਾਅਦ ਦੁਪਹਿਰ ਚੰਡੀਗੜ੍ਹ ‘ਚ ਅਹਿਮ ਮੀਟਿੰਗ ਬੁਲਾਈ ਗਈ ਹੈ। ਜਿਸ ਤੋਂ ਬਾਅਦ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
ਰਾਈਸ ਮਿੱਲਰਜ਼ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਗੁਰਦਿਆਲ ਸਿੰਘ ਦਿਆਲੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਉਨ੍ਹਾਂ ਦਾ ਕਾਰੋਬਾਰ ਬੰਦ ਹੋਣ ਕਿਨਾਰੇ ਹੈ। ਚੌਲਾਂ ਨੂੰ ਸਟੋਰ ਕਰਨ ਲਈ ਕੋਈ ਥਾਂ ਨਹੀਂ ਹੈ। ਸਰਕਾਰ ਨੂੰ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਸ਼ੈਲਰਾਂ ਵਿੱਚ ਜਗ੍ਹਾ ਬਣਾਉਣੀ ਚਾਹੀਦੀ ਹੈ, ਜਿਸ ਤੋਂ ਬਾਅਦ ਉਹ ਹੜਤਾਲ ਖਤਮ ਕਰਨਗੇ।
ਅਨਾਜ ਮੰਡੀ ਮਜ਼ਦੂਰ ਯੂਨੀਅਨ ਪੰਜਾਬ ਦੇ ਚੇਅਰਮੈਨ ਦਰਸ਼ਨ ਲਾਲ ਨੇ ਦੱਸਿਆ ਕਿ ਸੂਬੇ ਭਰ ਵਿੱਚ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਸਾਲ 2011 ਤੋਂ ਬਾਅਦ ਉਨ੍ਹਾਂ ਦੀ ਕੇ ਲੇਬਰ ਨਹੀਂ ਵਧਾਈ ਗਈ। 13 ਸਾਲਾਂ ਤੋਂ ਸ਼ੰਘਰਸ਼ ਕੀਤਾ ਜਾ ਰਿਹਾ ਹੈ, ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ ਸੀ। ਉਨ੍ਹਾਂ ਨੂੰ ਹਰਿਆਣਾ ਦੀ ਤਰਜ਼ ‘ਤੇ ਲੇਬਰ ਦਿੱਤੀ ਜਾਵੇ। ਜੇਕਰ ਤਿੰਨ ਦਿਨਾਂ ਵਿੱਚ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸੜਕਾਂ ਅਤੇ ਰੇਲਵੇ ਜਾਮ ਕਰਨਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article