ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ‘ਚ ਉਨ੍ਹਾਂ ਨੇ ਪੰਜਾਬ ‘ਚ ਹੜ੍ਹਾਂ ਨਾਲ ਹੋਈ ਤਬਾਹੀ ਦੇ ਮਾਮਲੇ ‘ਚ ਜ਼ਿੰਮੇਵਾਰ ਅਫ਼ਸਰਾਂ ਖਿਲਾਫ਼ ਐਕਸ਼ਨ ਲੈਣ ਦੀ ਤਿਆਰੀ ਖਿੱਚੀ ਹੈ ਅਤੇ CM ਮਾਨ ਜਲ ਸਰੋਤ ਵਿਭਾਗ ਨੂੰ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਂਚ ‘ਚ ਐਕਸੀਅਨ ਤੋਂ ਲੈ ਕੇ ਜੇਈ ਤੱਕ ਦੇ 22 ਅਫ਼ਸਰਾਂ ਦੇ ਨਾਂ ਸਾਹਮਣੇ ਆਏ ਹਨ ਜਿਨ੍ਹਾਂ ਖਿਲਾਫ ਸਖ਼ਤ ਕਾਰਵਾਈ ਹੋਵੇਗੀ।
ਦੱਸ ਦੇਈਏ ਕਿ ਇਹ ਅਫ਼ਸਰ ਡੈਮ ਦੇ ਕੰਮਾਂ ਨਾਲ ਜੁੜੇ ਹਨ, ਜਿਨ੍ਹਾਂ ਦੀ ਲਾਪ੍ਰਵਾਹੀ ਦੇ ਚੱਲਦਿਆਂ ਪੰਜਾਬ ਦੇ ਕਈ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਗਏ। ਐਨਾ ਹੀ ਨਹੀਂ ਸਗੋਂ ਜ਼ਿੰਮੇਵਾਰ ਕੰਸਟ੍ਰਕਸ਼ਨ ਕੰਪਨੀਆਂ ਵੀ ਬਲੈਕਲਿਸਟ ਹੋਣਗੀਆਂ। ਮੁੱਖ ਮੰਤਰੀ ਭਗਵੰਤ ਨੇ ਜਾਰੀ ਕੀਤੇ ਇਨ੍ਹਾਂ ਹੁਕਮਾਂ ‘ਚ ਜਲ ਸਰੋਤ ਵਿਭਾਗ ਨੂੰ 2 ਹਫ਼ਤਿਆਂ ਦੇ ਵਿੱਚ ਰਿਪੋਰਟ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਸੌਂਪਣ ਲਈ ਕਿਹਾ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਅਫ਼ਸਰਾਂ ਖਿਲਾਫ਼ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ।