Friday, November 22, 2024
spot_img

ਪੰਜਾਬ ‘ਚ ਹੜ੍ਹ ਦਾ ਖ਼ਤਰਾ ! 23 ਜ਼ਿਲ੍ਹਿਆਂ ‘ਚ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ

Must read

ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ’ਚ ਕੰਟਰੋਲ ਰੂਮ ਸਥਾਪਿਤ ਕਰ ਦਿੱਤੇ ਗਏ ਹਨ ਅਤੇ ਜ਼ਿਲ੍ਹਾ ਮਾਲ ਅਧਿਕਾਰੀਆਂ ਨੂੰ ਇਨ੍ਹਾਂ ਕੰਟਰੋਲ ਰੂਮਾਂ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਬਰਸਾਤੀ ਨਾਲੇ, ਚੋਅ ਅਤੇ ਡਰੇਨਾਂ ਆਦਿ ਦੀ ਸਫ਼ਾਈ ਲਈ ਪਹਿਲਾਂ ਤੋਂ ਹੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹਿਆਂ ਵੱਲੋਂ ਸਫ਼ਾਈ ਕਾਰਜ ਮੁਕੰਮਲ ਕਰ ਲਏ ਗਏ ਹਨ ਪਰ ਫਿਰ ਵੀ ਜੇ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਲੋਕਾਂ ਤੱਕ ਮਦਦ ਪਹੁੰਚਾਉਣ ਲਈ ਸਥਾਪਿਤ ਕੀਤੇ ਕੰਟਰੋਲ ਰੂਮਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article