ਪੰਜਾਬ ਅਤੇ ਚੰਡੀਗੜ੍ਹ ਵਿੱਚ ਲੋਕਾਂ ਨੂੰ ਹੱਢ ਚੀਰਵੀਂ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ ਓਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ 31 ਦਸੰਬਰ ਤੇ ਨਵੇਂ ਸਾਲ ਦੇ ਪਹਿਲੇ ਦਿਨ ਸੂਬੇ ਵਿਚ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ ਤੇ ਇਸ ਦੇ ਬਾਅਦ ਮੌਸਮ ਸਾਫ ਰਹੇਗਾ। ਪਿਛਲੇ 24 ਘੰਟਿਆਂ ਵਿਚ ਸੂਬੇ ਵਿਚ ਘੱਟੋ-ਘੱਟ ਤੇ ਅਧਿਕਤਮ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਘੱਟੋ-ਘੱਟ ਤਾਪਮਾਨ ਵਿਚ 1.1 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ। ਹੁਣ ਇਹ ਸਾਧਾਰਨ ਤਾਪਮਾਨ ਦੇ ਲਗਭਗ ਪਹੁੰਚ ਗਿਆ ਹੈ। ਸਭ ਤੋਂ ਘੱਟ ਤਾਪਮਾਨ 3.4 ਡਿਗਰੀ ਸੈਲਸੀਅਸ ਫਰੀਦਕੋਟ ਵਿਚ ਦਰਜ ਕੀਤਾ ਗਿਆ ਹੈ।
ਫਰੀਦਕੋਟ ਦੇ ਗੁਰਦਾਸਪੁਰ ਵਿਚ ਸੀਤ ਲਹਿਰ ਦਰਜ ਕੀਤੀ ਗਈ। ਜਦਕਿ ਅੰਮ੍ਰਿਤਸਰ, ਆਦਮਪੁਰ, ਪਠਾਨਕੋਟ, ਬਠਿੰਡਾ ਵਿਚ ਵਿਜ਼ੀਬਿਲਿਟੀ ਜ਼ੀਰੋ ਦਰਜ ਕੀਤੀ ਗਈ। ਲੁਧਿਆਣਾ ਵਿਚ 10 ਮੀਟਰ, ਪਟਿਆਲਾ ਵਿਚ 20 ਮੀਟਰ ਤੇ ਬਠਿੰਡਾ ਵਿਚ 50 ਮੀਟਰ ਵਿਜ਼ੀਬਿਲਟੀ ਰਿਕਾਰਡ ਕੀਤੀ ਗਈ। ਇਸ ਦਾ ਅਸਰ ਰੋਡ ਟਰਾਂਸਪੋਰਟ ਤੋਂ ਲੈ ਕੇ ਫਲਾਈਟਸ ਤੱਕ ਪਿਆ ਹੈ।




