ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 10 ਮਾਰਚ ਤੋਂ 15 ਮਾਰਚ ਤੱਕ ਹੋਲੇ ਮਹੱਲੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇੱਥੇ ਦੇਸ਼ਾਂ ਵਿਦੇਸ਼ਾਂ ਤੋਂ ਲੱਖਾਂ ਸ਼ਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ। ਜਿਸ ਕਰਕੇ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਤੋਂ ਤਿੰਨ ਦਿਨਾਂ ਤੱਕ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਵੀ ਬੰਦ ਰਹਿਣਗੇ।
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਚ ਪੈਂਦੇ ਜਿਹੜੇ ਵਿੱਦਿਅਕ ਅਦਾਰਿਆ ਵਿਚ ਇਮਤਿਹਾਨ ਚੱਲ ਰਹੇ ਹਨ ਉਨ੍ਹਾਂ ਲਈ ਇਹ ਹੁਕਮ ਲਾਗੂ ਨਹੀਂ ਹੋਣਗੇ। ਵਿੱਦਿਅਕ ਅਦਾਰੇ ਸਰਕਾਰੀ ਅਤੇ ਪ੍ਰਾਈਵੇਟ ਜਿਨ੍ਹਾਂ ਵਿਚ ਇਮਤਿਹਾਨ ਨਹੀਂ ਚੱਲ ਰਹੇ ,ਉਨ੍ਹਾਂ ਵਿੱਚ 13 ਤੋ 15 ਮਾਰਚ ਤੱਕ ਛੁੱਟੀ ਰਹੇਗੀ।