ਪੰਜਾਬ ‘ਚ 18 ਜਨਵਰੀ ਸ਼ਨੀਵਾਰ ਨੂੰ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸਿਰਫ਼ ਸਕੂਲਾਂ ਦੇ ਵਿਦਿਆਰਥੀਆਂ ਲਈ ਕੀਤੀ ਗਈ ਹੈ। ਇਹ ਛੁੱਟੀ ਸਿਰਫ਼ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਹੋਵੇਗੀ। ਦੱਸ ਦਈਏ ਕਿ ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਧਿਆਨ ਵਿਚ ਆਇਆ ਹੈ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿਚ 18 ਜਨਵਰੀ 2025 ਨੂੰ ਸਵੇਰੇ 11.30 ਤੋਂ 1.30 ਵਜੇ ਤੱਕ 6ਵੀਂ ਜਮਾਤ ਦੀ ਦਾਖਲਾ ਪ੍ਰੀਖਿਆ ਲਈ ਜਾ ਰਹੀ ਹੈ। ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਦੀ ਧਾਰਾ 25 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਪ੍ਰੀਖਿਆ ਲਈ ਨਿਰਧਾਰਤ ਸਕੂਲਾਂ ਵਿੱਚ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।