Friday, November 22, 2024
spot_img

ਪੰਜਾਬ ‘ਚ 23 ਮੈਂਬਰੀ ਅਕਾਲੀ ਦਲ ਦੀ ਬਣੀ ਨਵੀਂ ਕੋਰ ਕਮੇਟੀ

Must read

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਂ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਵਿੱਚ ਕੁੱਲ 23 ਮੈਂਬਰ ਸ਼ਾਮਲ ਕੀਤੇ ਗਏ ਹਨ। ਜਦਕਿ ਚਾਰ ਵਿਸ਼ੇਸ਼ ਸੱਦੇ ਗਏ ਮੈਂਬਰ ਹੋਣਗੇ। ਇਸ ਸਬੰਧੀ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਵਰਕਿੰਗ ਕਮੇਟੀ ਵਿੱਚ ਲਿਆ ਹੈ।

ਦੱਸ ਦਈਏ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਲੈ ਕੇ ਪਰਮਜੀਤ ਸਿੰਘ ਸਰਨਾ ਤੱਕ ਦੇ ਨਾਂ ਸ਼ਾਮਲ ਕੀਤੇ ਗਏ ਹਨ। ਇਸ ਤੋਂ ਇਲਾਵਾ ਕਈ ਆਗੂ ਸ਼ਾਮਲ ਸਨ। ਇਸ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਦਿੱਤੀ ਹੈ।

ਇਸ ਤੋਂ ਪਹਿਲਾਂ ਪਾਰਟੀ ਵਿੱਚ ਬਗਾਵਤ ਤੋਂ ਬਾਅਦ ਕੋਰ ਕਮੇਟੀ ਨੂੰ ਭੰਗ ਕਰ ਦਿੱਤਾ ਗਿਆ ਸੀ। ਉਸ ਕਮੇਟੀ ਨੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਕਈ ਨਾਂ ਸ਼ਾਮਲ ਸਨ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਕੋਰ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਨਾਂ ਪਹਿਲੇ ਸਥਾਨ ’ਤੇ ਹੈ। ਇਸ ਉਪਰੰਤ ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ,ਜਨਮੇਜਾ ਸਿੰਘ ਸੇਖੋਂ, ਅਨਿਲ ਜੋਸ਼ੀ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਹੀਰਾ ਸਿੰਘ ਗਾਬੜੀਆ, ਪਰਮਰਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ.ਇਕਬਾਲ ਸਿੰਘ ਝੂੰਦਾਂ, ਪ੍ਰੋ. ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਡਾ.ਸੁਖਵਿੰਦਰ ਸੁੱਖੀ ਲਖਬੀਰ ਸਿੰਘ ਲੋਧੀਨੰਗਲ, ਐਨ.ਕੇ.ਸ਼ਰਮਾ, ਮਨਤਾਰ ਸਿੰਘ ਬਰਾੜ, ਹਰਮੀਤ ਸਿੰਘ ਸੰਧੂ, ਸੋਹਣ ਸਿੰਘ ਠੰਡਲ ਅਤੇ ਬਲਦੇਵ ਸਿੰਘ ਖਹਿਰਾ ਦੇ ਨਾਂ ਸ਼ਾਮਲ ਹਨ।

ਅਕਾਲੀ ਦਲ ਦੇ ਸੱਦੇ ਗਏ ਮੈਂਬਰ ਇਨ੍ਹਾਂ ਵਿੱਚੋਂ ਸੰਸਦ ਵਿੱਚ ਪਾਰਟੀ ਦੇ ਆਗੂ ਨੂੰ ਥਾਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਯੂਥ ਅਕਾਲੀ ਦਲ ਦੇ ਪ੍ਰਧਾਨ, ਸਤਰੀ ਅਕਾਲੀ ਦਲ ਦੇ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਨੂੰਨੀ ਵਿੰਗ ਦੇ ਮੁਖੀ ਨੂੰ ਵਿਸ਼ੇਸ਼ ਮੈਂਬਰ ਬਣਾਇਆ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article