ਪੰਜਾਬ ‘ਚ ED ਵੱਲੋਂ ਫਿਰ ਤੋਂ ਪੰਜਾਬ ‘ਚ ਰੇਡ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ‘ਤੇ ਟਵੀਟ ਕਰਦਿਆਂ ਕਿਹਾ, “ED ਪਾਰਟੀ ਕੇਂਦਰੀ ਏਜੰਸੀਆਂ ਦਾ ਗਲਤ ਇਸਤੇਮਾਲ ਕਰ ਰਹੀ ਹੈ। ਸਾਡੇ ਵਪਾਰੀਆਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਵਪਾਰੀਆਂ ‘ਤੇ ਦਬਾਅ ਪਾ ਕੇ ਉਨ੍ਹਾਂ ਨੂੰ ਆਪਣੇ ਨਾਲ ਰਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਿੰਦੂ ਕਾਰੋਬਾਰੀ ਸੂਬੇ ਦੇ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਹਨ।”

ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਪੰਜਾਬ ED ਦੀ ਰੇਡ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ED ਪਾਰਟੀ ਪੰਜਾਬ ਦੇ ਛੋਟੇ-ਛੋਟੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ। ਮੇਰੀ ਸਾਰੇ ਵਪਾਰੀਆਂ ਨੂੰ ਅਪੀਲ ਹੈ ਕਿ ਘਬਰਾਉਣ ਦੀ ਲੋੜ ਨਹੀਂ, ਪੂਰਾ ਪੰਜਾਬ ਤੇ ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ ਮਿਲ ਕੇ ਈਡੀ ਦਾ ਮੁਕਾਬਲਾ ਕਰਾਂਗੇ।




