ਦਿ ਸਿਟੀ ਹੈੱਡ ਲਾਈਨਸ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਜਿਸਟਰੀਆਂ ਲਈ NOC ਦੀ ਸ਼ਰਤਾਂ ਨੂੰ ਖਤਮ ਕਰਨ ਲਈ ਚੰਡੀਗੜ੍ਹ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਮੁੱਖ ਮੰਤਰੀ ਨੇ ਨਾਜਾਇਜ਼ ਕਲੋਨੀਆਂ ‘ਤੇ ਕਾਰਵਾਈ ਲਈ ਸਖ਼ਤ ਕਾਨੂੰਨ ਬਣਾਉਣ ਦੀ ਤਿਆਰੀ ਕਰਨ ਤੇ ਚਰਚਾ ਕੀਤੀ ਤਾਂ ਜੋ ਪੰਜਾਬ ਵਿਧਾਨ ਸਭਾ ਦੇ ਅਗਲੇ ਸ਼ੈਸ਼ਨ ਵਿੱਚ ਇਸ ਨੂੰ ਮਨਜੂਰੀ ਦਿੱਤੀ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਅਜਿਹੀ ਰਣਨੀਤੀ ਬਣਾਉਣ ਲਈ ਕਿਹਾ ਕਿ ਬਾਅਦ ਵਿੱਚ ਕੋਈ ਕਾਨੂੰਨੀ ਅੜਚਣ ਨਾ ਆਵੇ ਨਾਲ ਹੀ, ਨੋਟੀਫਿਕੇਸ਼ਨ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਸਕੇ। ਸਰਕਾਰ ਇਸ ਪ੍ਰਣਾਲੀ ਨੂੰ ਪਹਿਲ ਦੇ ਆਧਾਰ ‘ਤੇ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਦਸ ਦੇਈਏ ਕਿ NOC ਦੀ ਸ਼ਰਤ ਖਤਮ ਕਰਨ ਦਾ ਐਲਾਨ 6 ਫਰਵਰੀ ਦਿਨ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਐਲਾਨ ਕੀਤਾ ਸੀ ਕਿ ਉਹ ਰਾਜ ਦੀਆਂ ਸਾਰੀਆਂ ਕਿਸਮਾਂ ਦੀਆਂ ਰਜਿਸਟਰੀਆਂ ਤੋਂ ਐਨਓਸੀ ਦੀ ਸ਼ਰਤ ਨੂੰ ਖਤਮ ਕਰਨ ਜਾ ਰਹੇ ਹਨ।