Monday, February 9, 2026
spot_img

ਪੰਜਾਬ ‘ਚ ਠੰਢ ਦਾ ਕਹਿਰ ਜਾਰੀ : ਨਵਾਂ ਸ਼ਹਿਰ ‘ਚ ਤਾਪਮਾਨ ਜ਼ੀਰੋ ਡਿਗਰੀ ਸੈਲਸੀਅਸ ਕੀਤਾ ਦਰਜ

Must read

ਚੰਡੀਗੜ੍ਹ 13 ਜਨਵਰੀ : ਪੰਜਾਬ, ਹਰਿਆਣਾ ਸਮੇਤ ਪੂਰੇ ਉੱਤਰ ਭਾਰਤ ਵਿੱਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦਾ ਕਹਿਰ ਲਗਾਤਾਰ ਜਾਰੀ ਹੈ। ਦੱਸ ਦਈਏ ਕਿ ਅੱਜ ਪੰਜਾਬ ਦਾ ਨਵਾਂ ਸ਼ਹਿਰ ਸਭ ਤੋਂ ਠੰਢਾ ਰਿਹਾ ਹੈ। ਨਵਾਂ ਸ਼ਹਿਰ ਘੱਟੋ ਘੱਟ ਤਾਪਮਾਨ ਜ਼ੀਰੋ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਹ ਪੰਜਾਬ ਵਿੱਚ ਇਸ ਸੀਜ਼ਨ ਦਾ ਸਭ ਤੋਂ ਠੰਢਾ ਦਿਨ ਦਰਜ ਕੀਤਾ ਗਿਆ ਹੈ। ਪੰਜਾਬ ਦੇ ਨਾਲ ਨਾਲ ਹਰਿਆਣਾ ਦੇ ਸੋਨੀਪਤ ਦਾ ਤਾਪਮਾਨ ਦਾ ਸਭ ਤੋਂ ਠੰਡਾ ਰਿਹਾ ਹੈ। ਸੋਨੀਪਤ ਘੱਟੋ-ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਘੱਟੋ ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 2.6 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 2.6 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 1.6 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 2.5 ਡਿਗਰੀ ਸੈਲਸੀਅਸ, ਪਟਿਆਲਾ ਵਿੱਚ ਤਿੰਨ ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 4.1 ਡਿਗਰੀ ਸੈਲਸੀਅਸ, ਫਰੀਦਕੋਟ ਵਿੱਚ ਦੋ ਡਿਗਰੀ ਸੈਲਸੀਅਸ ਅਤੇ ਰੋਪੜ ਵਿੱਚ 2.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ। ਇਹ ਆਮ ਨਾਲੋਂ ਇੱਕ ਡਿਗਰੀ ਸੈਲਸੀਅਸ ਤੋਂ ਚਾਰ ਡਿਗਰੀ ਸੈਲਸੀਅਸ ਤੱਕ ਘੱਟ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਪੈਣ ਬਾਰੇ ਰੈਡ ਅਲਰਟ ਜਾਰੀ ਕੀਤਾ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article