ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਧੁੰਦ ਜਾਂ ਸੀਤ ਲਹਿਰ ਨੂੰ ਲੈ ਕੇ ਨਹੀਂ ਹੈ, ਸਗੋਂ ਪੰਜਾਬ ਵਿੱਚ 5 ਫਰਵਰੀ ਤੱਕ ਮੀਂਹ ਦੀ ਸੰਭਾਵਨਾ ਬਾਰੇ ਜਾਰੀ ਕੀਤਾ ਗਿਆ ਹੈ। ਇਸ ਦੇ ਬਾਵਜੂਦ ਅੱਜ ਦਿਨ ਦੀ ਸ਼ੁਰੂਆਤ ਸੰਘਣੀ ਧੁੰਦ ਨਾਲ ਹੋਈ ਹੈ। ਕਈ ਇਲਾਕਿਆਂ ਵਿੱਚ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਗਈ ਹੈ। ਪਿਛਲੇ ਸੋਮਵਾਰ ਤੋਂ ਪੱਛਮੀ ਗੜਬੜੀ ਸਰਗਰਮ ਹੋਈ, ਜਿਸਦਾ ਪ੍ਰਭਾਵ 5 ਫਰਵਰੀ ਤੱਕ ਰਹੇਗਾ।
ਇਸ ਦੇ ਨਾਲ ਹੀ ਆਉਣ ਵਾਲੇ 3 ਦਿਨਾਂ ਦੌਰਾਨ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਦੇਖਿਆ ਜਾਵੇਗਾ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।