ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲੁਧਿਆਣਾ-ਜਲੰਧਰ ਹਾਈਵੇਅ ‘ਤੇ ਲਾਡੋਵਾਲ ਟੋਲ ਪਲਾਜ਼ਾ ਹੁਣ ਹੋਰ ਵੀ ਮਹਿੰਗਾ ਹੋ ਗਿਆ ਹੈ। ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਟੋਲ ਰੇਟ ਵਿਚ ਵਾਧੇ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਟੋਲ ਪਲਾਜ਼ਾ ਦੇ ਮੈਨੇਜਰ ਦਪਿੰਦਰ ਸਿੰਘ ਨੇ ਦੱਸਿਆ ਕਿ 1 ਅਪ੍ਰੈਲ ਤੋਂ ਟੋਲ ਪਲਾਜ਼ਾ ‘ਤੇ ਨਵੇਂ ਰੇਟ ਲਾਗੂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨੈਸ਼ਨਲ ਹਾਈਵੇਅ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ ਇਸ ਵਾਰ ਟੋਲ ਰੇਟ ਵਿਚ 5 ਫ਼ੀਸਦੀ ਵਾਧਾ ਕੀਤਾ ਗਿਆ ਹੈ। ਇਹ 31 ਮਾਰਚ ਰਾਤ 12 ਵਜੇ ਤੋਂ ਲਾਗੂ ਹੋ ਜਾਵੇਗਾ।