Monday, September 16, 2024
spot_img

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਅੱਜ ਹੋ ਸਕਦਾ ਹੈ ਜ਼ਿਮਨੀ ਚੋਣਾਂ ਦਾ ਐਲਾਨ, ਜਾਣੋਂ ਵਜ੍ਹਾ

Must read

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ। ਅੱਜ ਯਾਨੀ ਸ਼ੁੱਕਰਵਾਰ ਨੂੰ ਵਿਧਾਨ ਸਭਾ ਉਪ ਚੋਣਾਂ ਦਾ ਐਲਾਨ ਹੋ ਸਕਦਾ ਹੈ। ਗੁਰਦਾਸਪੁਰ ਦੀਆਂ ਡੇਰਾ ਬਾਬਾ ਨਾਨਕ, ਬਰਨਾਲਾ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ ‘ਤੇ ਹੋਣੀਆਂ ਹਨ। ਸੂਤਰਾਂ ਮੁਤਾਬਕ ਵਿਧਾਨ ਸਭਾ ਜ਼ਿਮਨੀ ਚੋਣਾਂ ਦਾ ਐਲਾਨ ਕਰਨ ਲਈ ਚੋਣ ਕਮਿਸ਼ਨ ਨੇ ਦਿੱਲੀ ‘ਚ ਦੁਪਹਿਰ 3 ਵਜੇ ਪ੍ਰੈੱਸ ਕਾਨਫਰੰਸ ਬੁਲਾਈ ਹੈ। ਸੂਤਰਾਂ ਮੁਤਾਬਕ ਚੋਣ ਕਮਿਸ਼ਨ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਾਲ ਪੰਜਾਬ ਉਪ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਵੀ ਕਰ ਸਕਦਾ ਹੈ।
ਗੁਰਦਾਸਪੁਰ ਦੀਆਂ ਡੇਰਾ ਬਾਬਾ ਨਾਨਕ, ਬਰਨਾਲਾ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ ‘ਤੇ ਹੋਣੀਆਂ ਹਨ। ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਚੱਬੇਵਾਲ ਸੀਟਾਂ ਕਾਂਗਰਸ ਕੋਲ ਸਨ। ਪਰ ਇਹ ਸੀਟਾਂ ਸਾਬਕਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋ ਗਈਆਂ ਸਨ।
ਚੱਬੇਵਾਲ ਸੀਟ ਤੋਂ ਸਾਬਕਾ ਸੰਸਦ ਮੈਂਬਰ ਡਾ: ਰਾਜ ਕੁਮਾਰ ‘ਆਪ’ ‘ਚ ਸ਼ਾਮਲ ਹੋ ਕੇ ਸੰਸਦ ਮੈਂਬਰ ਚੋਣ ਜਿੱਤ ਗਏ ਹਨ। ਜਦੋਂਕਿ ਬਰਨਾਲਾ ਸੀਟ ਆਮ ਆਦਮੀ ਪਾਰਟੀ ਦੇ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਕੋਲ ਸੀ। ਉਨ੍ਹਾਂ ਨੇ ਸੰਸਦ ਦੀ ਚੋਣ ਜਿੱਤਣ ਤੋਂ ਬਾਅਦ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article