Saturday, February 21, 2026
spot_img

ਪੰਜਾਬ ਦੀਆਂ ਸਮੂਹ SC ਮੁਲਾਜ਼ਮ ਜਥੇਬੰਦੀਆਂ ਦੀਆਂ ਦਿੱਕਤਾਂ ਸੁਣਨ ਲਈ 23 ਫਰਵਰੀ ਨੂੰ ਵਿਸ਼ੇਸ਼ ਮੀਟਿੰਗ : ਜਸਵੀਰ ਗੜ੍ਹੀ

Must read

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਪੰਜਾਬ ਦੀਆਂ ਐਸ.ਸੀ ਮੁਲਾਜ਼ਮ ਜਥੇਬੰਦੀਆਂ ਦੀਆਂ ਸਮੱਸਿਆਵਾਂ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਲਾਗੂ ਕਰਵਾਉਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਸੁਣਨ ਲਈ 23 ਫਰਵਰੀ 2026 (ਸੋਮਵਾਰ) ਨੂੰ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਪੰਜਾਬ ਭਵਨ, ਚੰਡੀਗੜ੍ਹ ਵਿਖੇ ਆਯੋਜਿਤ ਕੀਤੀ ਜਾਵੇਗੀ।

ਦੱਸਿਆ ਗਿਆ ਕਿ ਮੀਟਿੰਗ ਵਿੱਚ ਸੂਬੇ ਦੀਆਂ ਹਰ ਐਸ.ਸੀ. ਮੁਲਾਜ਼ਮ ਜਥੇਬੰਦੀਆਂ ਵੱਲੋਂ ਦੋ-ਦੋ ਨੁਮਾਇੰਦੇ ਹਿੱਸਾ ਲੈਣਗੇ। ਹਰ ਜਥੇਬੰਦੀ ਵੱਲੋਂ ਆਪਣੇ ਨੁਮਾਇੰਦਿਆਂ ਸਬੰਧੀ ਅਧਿਕਾਰਤ ਪੱਤਰ, ਪਹਿਚਾਣ ਪੱਤਰ ਜਾਂ ਹੋਰ ਸੰਬੰਧਤ ਦਸਤਾਵੇਜ਼ ਪੰਜਾਬ ਭਵਨ ਦੇ ਦਾਖ਼ਲਾ ਗੇਟ ’ਤੇ ਜਮ੍ਹਾ ਕਰਵਾਉਣੇ ਲਾਜ਼ਮੀ ਹੋਣਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article