Wednesday, October 16, 2024
spot_img

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਦਾ ਅੱਜ ਹੋ ਸਕਦੈ ਐਲਾਨ !

Must read

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਦਾ ਐਲਾਨ ਅੱਜ (ਮੰਗਲਵਾਰ) ਹੋ ਸਕਦਾ ਹੈ। ਕਿਉਂਕਿ ਮਹਾਰਾਸ਼ਟਰ ਅਤੇ ਝਾਰਖੰਡ ਦੀਆਂ ਚੋਣਾਂ ਸਬੰਧੀ ਐਲਾਨ ਕਰਨ ਲਈ ਚੋਣ ਕਮਿਸ਼ਨ ਨੇ ਦੁਪਹਿਰ ਨੂੰ ਪ੍ਰੈੱਸ ਕਾਨਫਰੰਸ ਬੁਲਾਈ ਹੈ। ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਦੌਰਾਨ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਦੀਆਂ ਚੋਣਾਂ ਦਾ ਵੀ ਐਲਾਨ ਹੋ ਜਾਵੇਗਾ। ਚੋਣਾਂ ਨਵੰਬਰ ਦੇ ਅਖੀਰ ਜਾਂ ਦਸੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ। ਪੰਜਾਬ ਦੀਆਂ ਚਾਰ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ, ਇਨ੍ਹਾਂ ਸਾਰਿਆਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਉਨ੍ਹਾਂ ਵਿਧਾਨ ਸਭਾ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਬਰਨਾਲਾ ਤੋਂ ਵਿਧਾਇਕ ਰਹੇ ਗੁਰਮੀਤ ਸਿੰਘ ਹੁਣ ਸੰਗਰੂਰ ਤੋਂ ਸੰਸਦ ਮੈਂਬਰ ਹਨ, ਜਦਕਿ ਗਿੱਦੜਬਾਹਾ ਤੋਂ ਸਾਬਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ, ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣੇ ਹਨ। ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਮਾਹੌਲ ਗਰਮ ਹੋਣ ਦੀ ਉਮੀਦ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article