ਚੰਡੀਗੜ੍ਹ, 2 ਅਗਸਤ : ਬਰਸਾਤੀ ਮੌਸਮ ਨੂੰ ਦੇਖਦੇ ਹੋਏ ਪੰਜਾਬ ਦੇ ਜਲ ਸਰੋਤ ਵਿਭਾਗ ਨੇ 31 ਦਿਨਾਂ ਲਈ ਸਿੱਧਵਾਂ ਬ੍ਰਾਂਚ ਨਹਿਰ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 12 ਅਕਤੂਬਰ ਤੋਂ 11 ਨਵੰਬਰ ਤੱਕ ਬੰਦ ਕੀਤਾ ਜਾ ਰਿਹਾ ਹੈ। ਉਹਨਾਂ ਨੇ ਦੱਸਿਆ ਕਿ ਸਿੱਧਵਾਂ ਬਰਾਂਚ ਦੇ ਪੁੱਲਾਂ ਦੀ ਉਸਾਰੀਆਂ ਅਤੇ ਸਫਾਈ ਦਾ ਕੰਮ ਪੂਰਾ ਕਰਨ ਲਈ ਬੰਦ ਕੀਤਾ ਜਾ ਰਿਹਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।