ਪੰਜਾਬ-ਚੰਡੀਗੜ੍ਹ ‘ਚ ਜਲਦ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਇਹ ਬਦਲਾਅ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਆ ਰਿਹਾ ਹੈ ਜੋ 7 ਦਸੰਬਰ ਦੀ ਰਾਤ ਨੂੰ ਸਰਗਰਮ ਹੋ ਜਾਵੇਗਾ। ਹਿਮਾਲਿਆ ਦੀਆਂ ਚੋਟੀਆਂ ‘ਤੇ 7 ਦਸੰਬਰ ਤੋਂ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ ਪਰ ਮੈਦਾਨੀ ਇਲਾਕਿਆਂ ‘ਚ ਇਸ ਦਾ ਅਸਰ 8 ਦਸੰਬਰ ਨੂੰ ਦੇਖਣ ਨੂੰ ਮਿਲੇਗਾ।
ਚੰਡੀਗੜ੍ਹ ਸਮੇਤ ਪੰਜਾਬ ਦੇ ਕੁਝ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਚੰਡੀਗੜ੍ਹ ਵਿੱਚ ਵੀ ਤਾਪਮਾਨ ਵਿੱਚ ਅਜਿਹੀ ਹੀ ਗਿਰਾਵਟ ਦਰਜ ਕੀਤੀ ਗਈ ਹੈ। ਪਰ ਪੰਜਾਬ ਅਤੇ ਚੰਡੀਗੜ੍ਹ ਦੋਵਾਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਰਿਹਾ।
ਪੰਜਾਬ ਵਿੱਚ ਤਾਪਮਾਨ 4 ਡਿਗਰੀ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਆਮ ਨਾਲੋਂ ਦੋ ਡਿਗਰੀ ਵੱਧ ਹੈ। ਮੌਸਮ ਵਿਭਾਗ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਸਾਲ ਉੱਤਰੀ ਭਾਰਤ ਵਿੱਚ ਸਰਦੀਆਂ ਕੁਝ ਦਿਨ ਹੋਰ ਰਹਿਣਗੀਆਂ। ਵੈਸਟਰਨ ਡਿਸਟਰਬੈਂਸ ਦੇ ਕਮਜ਼ੋਰ ਹੋਣ ਕਾਰਨ ਅਜਿਹੇ ਹਾਲਾਤ ਪੈਦਾ ਹੋ ਰਹੇ ਹਨ।
ਇੱਕ ਪਾਸੇ ਜਿੱਥੇ ਵੈਸਟਰਨ ਡਿਸਟਰਬੈਂਸ ਐਕਟਿਵ ਰਹੇਗਾ, ਉੱਥੇ ਹੀ ਮੈਦਾਨੀ ਇਲਾਕਿਆਂ ਵਿੱਚ ਧੁੰਦ ਦਾ ਅਸਰ ਵੀ ਦੇਖਣ ਨੂੰ ਮਿਲੇਗਾ। ਮਾਲਵੇ ਦੇ 9 ਜ਼ਿਲ੍ਹਿਆਂ ਵਿੱਚ 7 ਨਵੰਬਰ ਨੂੰ ਧੁੰਦ ਪੈਣੀ ਹੈ। ਜਦੋਂ ਕਿ 8 ਨਵੰਬਰ ਨੂੰ 13 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਫਿਲਹਾਲ ਇਹ ਅਲਰਟ ਦੋ ਦਿਨਾਂ ਲਈ ਜਾਰੀ ਕੀਤਾ ਗਿਆ ਹੈ।
ਪੰਜਾਬ ਵਿੱਚ ਧੂੰਏਂ ਦਾ ਅਸਰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਮਲੇਰਕੋਟਲਾ ਅਤੇ ਸੰਗਰੂਰ ਵਿੱਚ ਦੇਖਣ ਨੂੰ ਮਿਲੇਗਾ।