ਪੰਜਾਬ ਵਿੱਚ ਅੱਜ ਯਾਨੀ ਸ਼ੁੱਕਰਵਾਰ ਨੂੰ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕੁਝ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਹੇਠਾਂ ਜਾ ਸਕਦੀ ਹੈ। ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ, ਪਰ ਪੰਜਾਬ-ਚੰਡੀਗੜ੍ਹ ‘ਚ ਇਸ ਦਾ ਅਸਰ ਘੱਟ ਦੇਖਣ ਨੂੰ ਮਿਲੇਗਾ।
ਆਉਣ ਵਾਲੇ ਹਫ਼ਤੇ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਪਰ ਪਹਾੜਾਂ ‘ਚ ਬਰਫਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਠੰਡ ਵਧੇਗੀ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਨੂੰ ਧੁੰਦ ਤੋਂ ਰਾਹਤ ਮਿਲੇਗੀ। ਉਥੇ ਹੀ ਪੰਜਾਬ-ਚੰਡੀਗੜ੍ਹ ‘ਚ ਰਾਤ ਨੂੰ ਠੰਡ ਵਿੱਚ ਵਾਧਾ ਹੋਇਆ ਹੈ। ਪਰ ਦਿਨ ਦਾ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਪਾਇਆ ਗਿਆ ਹੈ।