ਪੰਜਾਬ ‘ਚ ਰਿਸ਼ਵਤਖੋਰੀ ਵਿਰੁੱਧ ਸਰਕਾਰ ਦੀ ਸਖ਼ਤ ਕਾਰਵਾਈ ਦੇ ਚੱਲਦਿਆਂ ਵਿਜੀਲੈਂਸ ਵਿਭਾਗ ਦੀ ਕਾਰਵਾਈ ਦੇ ਚੱਲਦਿਆਂ ਦੇਰ ਰਾਤ ਫਗਵਾੜਾ ਸ਼ੂਗਰ ਮਿੱਲ ਨੇੜੇ ਨਾਕਾ ਲਗਾ ਕੇ ਸਿਟੀ ਐੱਸਐੱਚਓ ਜਤਿੰਦਰ ਕੁਮਾਰ ਅਤੇ ਉਸ ਦੇ ਡਰਾਈਵਰ ਨੂੰ ਕਾਬੂ ਕਰ ਲਿਆ ਗਿਆ। ਸੂਤਰਾਂ ਦੀ ਮੰਨੀਏ ਤਾਂ ਫਗਵਾੜਾ ‘ਚ ਨਸ਼ੇ ਦੇ ਇਕ ਮਾਮਲੇ ਨੂੰ ਦਬਾਉਣ ਲਈ ਪੀੜਤ ਵੱਲੋਂ ਦਰਜ ਕਰਵਾਈ ਸ਼ਿਕਾਇਤ ‘ਤੇ ਇਹ ਕਾਰਵਾਈ ਕੀਤੀ ਗਈ ਹੈ। ਡੀਐਸਪੀ ਵਿਜੀਲੈਂਸ ਜਲੰਧਰ ਸੁਖਦੇਵ ਸਿੰਘ ਨੇ ਸਿਰਫ਼ ਕਾਰਵਾਈ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਮਾਮਲੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਜਲਦੀ ਹੀ ਦਿੱਤੀ ਜਾਵੇਗੀ। ਕਪੂਰਥਲਾ ਦੇ ਫਗਵਾੜਾ ਸਬ-ਡਵੀਜ਼ਨ ‘ਚ ਥਾਣਾ ਸਿਟੀ ਫਗਵਾੜਾ ਦੇ ਐੱਸਐੱਚਓ ਜਤਿੰਦਰ ਕੁਮਾਰ ਅਤੇ ਉਸ ਦੇ ਡਰਾਈਵਰ ਨੂੰ ਵਿਜੀਲੈਂਸ ਟੀਮ ਨੇ ਰਿਸ਼ਵਤ ਦੇ ਇੱਕ ਮਾਮਲੇ ‘ਚ ਦੇਰ ਰਾਤ ਕਾਬੂ ਕੀਤਾ ਹੈ। ਸੂਤਰਾਂ ਅਨੁਸਾਰ ਇਹ ਕਾਰਵਾਈ ਨਸ਼ੇ ਦੇ ਇੱਕ ਮਾਮਲੇ ਨੂੰ ਦਬਾਉਣ ਲਈ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ‘ਤੇ ਕੀਤੀ ਗਈ ਹੈ। ਡੀਐਸਪੀ ਵਿਜੀਲੈਂਸ ਸੁਖਦੇਵ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ।