ਪੰਜਾਬ ਦੇ ਸੂਫੀ ਗਾਇਕ ਬੰਟੀ ਕੱਵਾਲ ਦੇ ਬੇਟੇ ਦੀ ਵੀਰਵਾਰ ਨੂੰ ਇਲਾਜ ਦੌਰਾਨ ਜਲੰਧਰ ਵਿੱਚ ਮੌਤ ਹੋ ਗਈ। ਬੁੱਧਵਾਰ ਨੂੰ ਇੱਕ ਸੜਕ ਹਾਦਸੇ ਦੌਰਾਨ ਗੰਭੀਰ ਜਖਮੀ ਹੋ ਗਿਆ ਸੀ ਤੇ ਵੀਰਵਾਰ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ। ਉਹ ਜਲੰਧਰ ਦੀ ਬਸਤੀ ਪੀਰ ਦਾਦ ਦੇ ਰਹਿਣ ਵਾਲੇ ਸਨ।
ਜਾਣਕਾਰੀ ਅਨੁਸਾਰ ਸੂਫ਼ੀ ਗਾਇਕ ਬੰਟੀ ਕੱਵਾਲ ਦਾ 15 ਸਾਲਾਂ ਬੇਟਾ ਇਵਾਨ 10ਵੀਂ ਜਮਾਤ ‘ਚ ਪੜ੍ਹਦਾ ਸੀ। ਬੁੱਧਵਾਰ ਨੂੰ ਉਹ ਆਪਣੀ ਐਕਟਿਵਾ ‘ਤੇ ਬਾਜ਼ਾਰ ਵਿੱਚੋਂ ਕੁਝ ਸਾਮਾਨ ਖਰੀਦਣ ਲਈ ਗਿਆ ਸੀ। ਜਿੱਥੇ ਰਸਤੇ ਵਿੱਚ ਅਚਾਨਕ ਇੱਕ ਕੁੱਤਾ ਆ ਗਿਆ ਅਤੇ ਉਸਦੀ ਐਕਟਿਵਾ ਬੇਕਾਬੂ ਹੋ ਗਈ। ਉਹ ਨੇੜੇ ਤੋਂ ਲੰਘ ਰਹੇ ਇੱਕ ਈ-ਰਿਕਸ਼ਾ ਨਾਲ ਟਕਰਾ ਗਿਆ। ਹਾਦਸੇ ‘ਚ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਜਿਸ ਤੇ ਉਸ ਨੂੰ ਇਲਾਜ ਲਈ ਪਰਿਵਾਰਕ ਮੈਂਬਰਾਂ ਨੇ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਸੀ। ਜਿੱਥੇ ਉਸ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਥਾਣਾ ਬਸਤੀ ਬਾਵਾ ਖੇਲ ਦੀ ਪੁਲੀਸ ਨੂੰ ਦਿੱਤੀ ਗਈ। ਇਸ ਲਈ ਪੁਲੀਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਸਨ। ਵੀਰਵਾਰ ਨੂੰ ਇਵਾਨ ਦੀ ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।