ਪੰਜਾਬ ਦੇ ਡਿਪੂਆਂ ਤੋਂ ਮੁਫ਼ਤ ਕਣਕ ਲੈਣ ਵਾਲਿਆਂ ਲਈ ਅਹਿਮ ਖ਼ਬਰ ਹੈ। ਪੰਜਾਬ ਦੇ ਸਰਕਾਰੀ ਡਿਪੂਆਂ ਤੋਂ ਰਾਸ਼ਨ ਲੈਣ ਵਾਲੇ ਲੋਕਾਂ ਨੂੰ ਹੁਣ ਕਿਸੇ ਵੀ ਕੀਮਤ ‘ਤੇ 31 ਮਾਰਚ ਤੱਕ ਆਪਣਾ ਈ-ਕੇਵਾਈਸੀ ਕਰਵਾਉਣਾ ਪਵੇਗਾ ਨਹੀਂ ਤਾਂ ਇਸ ਤੋਂ ਬਾਅਦ ਉਨ੍ਹਾਂ ਨੂੰ ਰਾਸ਼ਨ ਲੈਣ ਵਿੱਚ ਸਮੱਸਿਆ ਆ ਸਕਦੀ ਹੈ। ਇਹ ਪ੍ਰਕਿਰਿਆ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (NFSA) 2013 ਦੇ ਤਹਿਤ ਚੱਲ ਰਹੀ ਹੈ।
ਹੁਣ ਤੱਕ ਜ਼ਿਲ੍ਹੇ ਵਿੱਚ 76 ਪ੍ਰਤੀਸ਼ਤ ਲਾਭਪਾਤਰੀਆਂ ਨੇ ਆਪਣਾ ਈ-ਕੇਵਾਈਸੀ ਕਰਵਾਇਆ ਹੈ। ਵਿਭਾਗ ਨੇ ਬਾਕੀ ਸਾਰੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨਜ਼ਦੀਕੀ ਡਿਪੂ ਵਿੱਚ ਜਾਣ ਅਤੇ ਈ-ਕੇਵਾਈਸੀ ਕਰਵਾਉਣ।
ਜੇਕਰ ਕਿਸੇ ਲਾਭਪਾਤਰੀ ਨੂੰ ਕੋਈ ਸਮੱਸਿਆ ਹੈ, ਤਾਂ ਉਹ ਗੜ੍ਹਸ਼ੰਕਰ, ਮਾਹਿਲਪੁਰ, ਕੋਟ ਫਤੂਹੀ, ਸੈਲਾ ਖੁਰਦ ਖੇਤਰ ਲਈ ਸਹਾਇਕ ਖੁਰਾਕ ਅਤੇ ਸਪਲਾਈ ਅਧਿਕਾਰੀ ਪਰਮਜੀਤ ਸਿੰਘ ਨਾਲ ਉਨ੍ਹਾਂ ਦੇ ਮੋਬਾਈਲ ‘ਤੇ, ਚੱਬੇਵਾਲ, ਹੁਸ਼ਿਆਰਪੁਰ, ਸ਼ਾਮ ਚੌਰਾਸੀ, ਨੰਦਾਚੌਰ ਅਤੇ ਹਰਿਆਣਾ ਲਈ ਦਿਨੇਸ਼ ਕੁਮਾਰ, ਟਾਂਡਾ ਅਤੇ ਗੜ੍ਹਦੀਵਾਲਾ ਲਈ ਮੁਨੀਸ਼ ਬੱਸੀ, ਦਸੂਹਾ ਲਈ ਮਨਜਿੰਦਰ ਸਿੰਘ, ਮੁਕੇਰੀਆਂ ਅਤੇ ਭੰਗਾਲਾ ਲਈ ਪਰਵਿੰਦਰ ਕੌਰ ਅਤੇ ਹਾਜੀਪੁਰ ਅਤੇ ਤਲਵਾੜਾ ਲਈ ਅਮਨਦੀਪ ਸਿੰਘ ਢਿੱਲੋਂ ਨਾਲ ਉਨ੍ਹਾਂ ਦੇ ਮੋਬਾਈਲ ‘ਤੇ ਸੰਪਰਕ ਕਰ ਸਕਦੇ ਹਨ।