ਪੰਜਾਬ ਦੇ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਰਾਜ ਵਿੱਚ ਤਾਪਮਾਨ ਅਜੇ ਵੀ ਆਮ ਨਾਲੋਂ 4 ਡਿਗਰੀ ਸੈਲਸੀਅਸ ਵੱਧ ਹੈ। ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 27.1 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਦੇ ਅਨੁਸਾਰ ਪੱਛਮੀ ਗੜਬੜੀ ਸਰਗਰਮ ਹੈ। ਇਹ ਗੜਬੜੀ ਅਫਗਾਨਿਸਤਾਨ ਦੀਆਂ ਸਰਹੱਦਾਂ ਦੇ ਅੰਦਰ ਹੈ। ਇਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਇਸਦਾ ਪ੍ਰਭਾਵ ਮਹਿਸੂਸ ਨਹੀਂ ਹੋ ਰਿਹਾ ਹੈ। ਪਰ ਇਸ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਪਹਾੜੀ ਇਲਾਕਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 5 ਦਿਨਾਂ ਵਿੱਚ ਪੰਜਾਬ ਦੇ ਇਲਾਕਿਆਂ ਵਿੱਚ ਕੋਈ ਵੱਡਾ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਇੱਕ ਅੰਦਾਜ਼ੇ ਅਨੁਸਾਰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।
ਅੰਮ੍ਰਿਤਸਰ ਵਿੱਚ ਅਸਮਾਨ ਸਾਫ਼ ਰਹੇਗਾ। ਤਾਪਮਾਨ 8 ਤੋਂ 23 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਜਲੰਧਰ ਵਿੱਚ ਅਸਮਾਨ ਸਾਫ਼ ਰਹੇਗਾ। ਤਾਪਮਾਨ 9 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਲੁਧਿਆਣਾ ਵਿਚ ਵੀ ਅਸਮਾਨ ਸਾਫ਼ ਰਵੇਗਾ ਤਾਪਮਾਨ 10 ਤੋਂ 24 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।