Monday, September 16, 2024
spot_img

ਪੰਜਾਬ ਦੇ ਬਜ਼ੁਰਗ ਹਵਾਈ ਜਹਾਜ਼ ਰਾਹੀਂ ਕਰਨਗੇ ਤੀਰਥ ਯਾਤਰਾ : ਕੇਂਦਰ ਤੋਂ ਰੇਲ ਨਾ ਮਿਲਣ ‘ਤੇ ਲਿਆ ਫ਼ੈਸਲਾ

Must read

ਕੇਂਦਰ ਸਰਕਾਰ ਵੱਲੋਂ ਰੇਲਾਂ ਨਾ ਦੇਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਨਵਾਂ ਫੈਸਲਾ ਲਿਆ ਹੈ। ਸਰਕਾਰ ਹੁਣ ਬਜ਼ੁਰਗਾਂ ਨੂੰ ਹਵਾਈ ਜਹਾਜ ਰਾਹੀਂ ਤੀਰਥ ਯਾਤਰਾ ‘ਤੇ ਜਾਣ ਲਈ ਤਿਆਰ ਕਰੇਗੀ। ਇਸ ਦੇ ਲਈ ਸਰਕਾਰ ਨੇ ਚਾਰਟਰਡ ਫਲਾਈਟਾਂ ਬੁੱਕ ਕੀਤੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਾਅਦ ਦੁਪਹਿਰ 3 ਵਜੇ ਪੰਜਾਬ ਭਵਨ ਵਿਖੇ ਹੋਣ ਵਾਲੀ ਪ੍ਰੈਸ ਕਾਨਫਰੰਸ ਵਿੱਚ ਇਸ ਦਾ ਐਲਾਨ ਕਰ ਸਕਦੇ ਹਨ।

ਪੰਜਾਬ ਸਰਕਾਰ ਵੱਲੋਂ 27 ਨਵੰਬਰ 2023 ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਸੀ। ਉਦੋਂ ਤੋਂ ਹੁਣ ਤੱਕ ਸਿਰਫ਼ ਇੱਕ ਰੇਲਗੱਡੀ ਹੀ ਸ਼ਰਧਾਲੂਆਂ ਨੂੰ ਲਿਜਾ ਸਕੀ ਹੈ। ਪਹਿਲਾ ਜਥਾ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਹੋਇਆ। ਰੇਲਵੇ ਨੂੰ ਦਰਪੇਸ਼ ਮੁਸ਼ਕਲਾਂ ਕਾਰਨ 6 ਦਸੰਬਰ ਨੂੰ ਜਲੰਧਰ ਤੋਂ ਵਾਰਾਣਸੀ ਜਾਣ ਵਾਲੀ ਰੇਲਗੱਡੀ ਨੂੰ ਰੱਦ ਕਰ ਦਿੱਤਾ ਗਿਆ ਸੀ।

ਹੁਣ ਇਹ ਜੱਥਾ 15 ਦਸੰਬਰ ਨੂੰ ਮਲੇਰਕੋਟਲਾ ਤੋਂ ਅਜਮੇਰ ਸ਼ਰੀਫ ਜਾਣਾ ਸੀ ਪਰ ਰੇਲਵੇ ਨੇ ਅਸਮਰੱਥਾ ਪ੍ਰਗਟਾਈ ਹੈ। ਹਾਲਾਂਕਿ, ਰਾਜ ਸਰਕਾਰ ਨੇ 15 ਦਸੰਬਰ ਦੀ ਰੇਲਗੱਡੀ ਲਈ ਰੇਲਵੇ ਕੋਲ 1.34 ਕਰੋੜ ਰੁਪਏ ਜਮ੍ਹਾਂ ਕਰਾਏ ਹਨ।

ਸਰਕਾਰ ਲੋਕਾਂ ਨੂੰ ਇਹ ਸਫ਼ਰ AC ਗੱਡੀਆਂ ਵਿੱਚ ਕਰਾ ਰਹੀ ਹੈ, ਜਦਕਿ ਰੇਲਵੇ ਦਾ ਤਰਕ ਹੈ ਕਿ ਉਨ੍ਹਾਂ ਕੋਲ ਜਨਰੇਟਰ ਕਾਰਾਂ ਦੀ ਘਾਟ ਹੈ। ਦੂਜੇ ਪਾਸੇ ਸੂਬਾ ਸਰਕਾਰ ਦਾ ਤਰਕ ਹੈ ਕਿ ਸਫ਼ਰ ਲਈ ਰੇਲਵੇ ਨਾਲ ਐਮਓਯੂ ਸਾਈਨ ਕੀਤਾ ਗਿਆ ਹੈ, ਜਦਕਿ ਸਫ਼ਰ ਨਾਲ ਸਬੰਧਤ ਰਕਮ ਵੀ ਪਹਿਲਾਂ ਹੀ ਦਿੱਤੀ ਜਾ ਰਹੀ ਹੈ। ਇਸ ਦੇ ਬਾਵਜੂਦ ਇਸ ਤਰ੍ਹਾਂ ਦੀ ਸਮੱਸਿਆ ਅਜੇ ਵੀ ਬਣੀ ਹੋਈ ਹੈ। ਹਾਲਾਂਕਿ ਸਰਕਾਰ ਨੇ ਤੀਰਥ ਯਾਤਰਾ ਨੂੰ ਲੈ ਕੇ ਯੋਜਨਾਵਾਂ ਬਣਾਈਆਂ ਹਨ। ਕੋਸ਼ਿਸ਼ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਸ ਨੂੰ ਹਰ ਕੀਮਤ ‘ਤੇ ਪੂਰਾ ਕਰ ਲਿਆ ਜਾਵੇ।

ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਚਾਲੂ ਵਿੱਤੀ ਸਾਲ ਵਿੱਚ ਧਾਰਮਿਕ ਸਥਾਨਾਂ ਲਈ 13 ਰੇਲ ਗੱਡੀਆਂ ਭੇਜਣ ਦੀ ਯੋਜਨਾ ਹੈ। ਯੋਜਨਾ ਅਨੁਸਾਰ ਹਰ ਹਫ਼ਤੇ ਇੱਕ ਰੇਲਗੱਡੀ ਸ਼ਰਧਾਲੂਆਂ ਨੂੰ ਲੈ ਕੇ ਜਾਣੀ ਸੀ। ਹਰੇਕ ਰੇਲਗੱਡੀ ਵਿੱਚ ਇੱਕ ਹਜ਼ਾਰ ਸ਼ਰਧਾਲੂ ਸ਼ਾਮਲ ਕੀਤੇ ਜਾਣੇ ਸਨ। ਪੰਜਾਬ ਸਰਕਾਰ ਨੇ ਇਸ ਕੰਮ ਲਈ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਨਾਲ ਸਮਝੌਤਾ ਕੀਤਾ ਹੈ।

ਇਸ ਦੇ ਨਾਲ ਹੀ ਪੰਜਾਬ ਅਤੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਵੀ ਬੱਸ ਰਾਹੀਂ ਕੀਤੀ ਜਾਂਦੀ ਹੈ। ਯਾਤਰਾ ਦੀ ਰੂਪ ਰੇਖਾ ਤਿਆਰ ਕਰਨ ਲਈ ਮੰਤਰੀ ਮੰਡਲ ਵੱਲੋਂ ਇੱਕ ਸਬ-ਕਮੇਟੀ ਬਣਾਈ ਗਈ ਹੈ। ਇਸ ਵਿੱਚ ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ ਅਤੇ ਅਮਨ ਅਰੋੜਾ ਸ਼ਾਮਲ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article