ਦਿ ਸਿਟੀ ਹੈਡਲਾਈਨ
ਲੁਧਿਆਣਾ, 7 ਜਨਵਰੀ
ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਢ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ 14 ਜਨਵਰੀ ਤੱਕ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਆਪਣੇ ਟਵੀਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿੱਖਿਆ ਹੈ ਕਿ ਸੂਬੇ ਵਿੱਚ ਠੰਢ ਦੇ ਮਾਹੌਲ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਪੰਜਾਬ ਦੇ ਦਸਵੀਂ ਕਲਾਸ ਤੱਕ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ 8 ਜਨਵਰੀ ਤੋਂ ਲੈ ਕੇ 14 ਜਨਵਰੀ ਤੱਕ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਇਹ ਐਲਾਨ ਆਪਣੇ ਟਵੀਟਰ ਅਕਾਉਂਟ ਦੇ ਜਰੀਏ ਕੀਤਾ।