ਪੰਜਾਬ ਦੇ 13 ਸੰਸਦ ਮੈਂਬਰਾਂ ਨੂੰ ਸਾਂਸਦ ਦਫ਼ਤਰ ਵੱਲੋਂ ਸਹੁੰ ਚੁੱਕਣ ਲਈ ਅੱਜ ਬਾਅਦ ਦੁਪਹਿਰ ਦਾ ਸਮਾਂ ਦਿੱਤਾ ਗਿਆ ਸੀ। 18ਵੀਂ ਲੋਕ ਸਭਾ ਲਈ ਅੱਜ ਪੰਜਾਬ ਦੇ 13 ਵਿੱਚੋਂ 12 ਸੰਸਦ ਮੈਂਬਰਾਂ ਨੇ ਸਹੁੰ ਚੁਕੀ।ਪਰ ਖਡੂਰ ਸਾਹਿਬ ਤੋਂ ਵੱਡੇ ਫਰਕ ਨਾਲ ਜਿੱਤੇ ਅੰਮ੍ਰਿਤਪਾਲ ਸਿੰਘ ਅੱਜ ਸਹੁੰ ਨਹੀਂ ਚੁੱਕ ਸਕੇ ਕਿਉਂਕਿ ਉਹ ਕੌਮੀ ਸੁਰੱਖਿਆ ਐਕਟ (NSA)ਤਹਿਤ ਜੇਲ੍ਹ ਵਿੱਚ ਹਨ।
ਸਭ ਤੋਂ ਪਹਿਲਾਂ ਗੁਰਦਾਸਪੁਰ ਤੋਂ ਜੇਤੂ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੇ ਸਹੁੰ ਚੁੱਕੀ। ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਗੁਰਜੀਤ ਸਿੰਘ ਔਜਲਾ ਨੇ ਸਹੁੰ ਚੁੱਕੀ। ਗੁਰਜੀਤ ਔਜਲਾ ਨੇ ਨੇ ਪਹਿਲਾ ਸਹੁੰ ਚੁੱਕੀ ਅਤੇ ਅੰਤ ਵਿੱਚ ਉਨ੍ਹਾਂ ਜੈ ਜਵਾਨ, ਜੈ ਕਿਸਾਨ ਅਤੇ ਜੈ ਸੰਵਿਧਾਨ ਦੇ ਨਾਅਰੇ ਵੀ ਲਾਏ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦਾ ਨਾਂ ਲਿਆ ਗਿਆ, ਪਰ ਉਹ ਹਾਜ਼ਰ ਨਹੀਂ ਹੋਏ।
ਉਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ‘ਆਪ’ ਦੇ ਡਾ: ਰਾਜ ਕੁਮਾਰ ਚੱਬੇਵਾਲ, ਸ੍ਰੀ ਅਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਰਬਜੀਤ ਸਿੰਘ ਖ਼ਾਲਸਾ, ਡਾ. ਸ਼ੇਰ ਸਿੰਘ ਘੁਬਾਇਆ, ਹਰਸਿਮਰਤ ਕੌਰ ਬਾਦਲ, ਗੁਰਮੀਤ ਸਿੰਘ ਮੀਤ ਹੇਅਰ ਅਤੇ ਡਾ: ਧਰਮਵੀਰ ਸਿੰਘ ਗਾਂਧੀ ਨੇ ਸਹੁੰ ਚੁੱਕੀ।