ਦਿ ਸਿਟੀ ਹੈੱਡ ਲਾਈਨਸ
ਚੰਡੀਗੜ੍ਹ, 3 ਫਰਵਰੀ : ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਚੱਲ ਰਹੇ ਟਕਰਾਅ ਦਰਮਿਆਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਅਸਤੀਫ਼ਾ ਦੇ ਦਿੱਤਾ ਹੈ। ਰਾਸ਼ਟਰਪਤੀ ਨੂੰ ਆਪਣਾ ਅਸਤੀਫਾ ਸੌਂਪਦੇ ਹੋਏ ਉਨ੍ਹਾਂ ਲਿਖਿਆ ਕਿ ਨਿੱਜੀ ਕਾਰਨਾਂ ਅਤੇ ਕੁਝ ਹੋਰ ਵਚਨਬੱਧਤਾਵਾਂ ਕਾਰਨ ਮੈਂ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ। ਕਿਰਪਾ ਕਰਕੇ ਇਸ ਨੂੰ ਸਵੀਕਾਰ ਕਰੋ। ਦੱਸ ਦੇਈਏ ਕਿ ਬਨਵਾਰੀਲਾਲ ਪੁਰੋਹਿਤ ਸਾਲ 2021 ਵਿੱਚ ਪੰਜਾਬ ਦੇ 36ਵੇਂ ਰਾਜਪਾਲ ਬਣੇ ਸਨ। ਉਨ੍ਹਾਂ ਅੰਗਰੇਜ਼ੀ ਵਿੱਚ ਸਹੁੰ ਚੁੱਕੀ। ਪੰਜਾਬ ਤੋਂ ਪਹਿਲਾਂ ਉਹ 2017 ਤੋਂ 21 ਤੱਕ ਤਾਮਿਲਨਾਡੂ ਦੇ ਰਾਜਪਾਲ ਸਨ ਅਤੇ ਇਸ ਤੋਂ ਪਹਿਲਾਂ ਉਹ ਅਸਾਮ ਦੇ ਰਾਜਪਾਲ ਸਨ। ਬਨਵਾਰੀਲਾਲ ਪੁਰੋਹਿਤ ਤਿੰਨ ਵਾਰ ਨਾਗਪੁਰ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ।