ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀ ਚੋਣ ਲੜਾਈ ਜਿੱਤਣ ਲਈ ਕਾਂਗਰਸ ਨੇ ਆਪਣੀ ਰਣਨੀਤੀ ਤਿਆਰ ਕਰ ਲਈ ਹੈ। ਪਾਰਟੀ ਨੇ ਫੈਸਲਾ ਕੀਤਾ ਹੈ ਕਿ ਸਾਰੀਆਂ ਸੀਟਾਂ ਤੋਂ ਚੋਣ ਲੜਨ ਦੇ ਇੱਛੁਕ ਉਮੀਦਵਾਰਾਂ ਦੇ ਨਾਵਾਂ ਦੀ ਅੰਤਿਮ ਸੂਚੀ ਐਤਵਾਰ ਤੱਕ ਸੂਬਾ ਸਕਰੀਨਿੰਗ ਕਮੇਟੀ ਨੂੰ ਭੇਜ ਦਿੱਤੀ ਜਾਵੇਗੀ।
ਉੱਥੇ ਹੀ ਜਿਨ੍ਹਾਂ ਥਾਵਾਂ ‘ਤੇ ਕੋਈ ਹੋਰ ਉਮੀਦਵਾਰ ਨਹੀਂ ਹੋਵੇਗਾ, ਉਨ੍ਹਾਂ ਥਾਵਾਂ ‘ਤੇ ਅਗਲੇ ਹਫ਼ਤੇ ਤੱਕ ਟਿਕਟਾਂ ਦੀ ਵੰਡ ਕਰ ਦਿੱਤੀ ਜਾਵੇਗੀ।
ਚੰਡੀਗੜ੍ਹ ਵਿੱਚ ਹੋਈ ਸਕਰੀਨਿੰਗ ਕਮੇਟੀ ਦੀ ਮੀਟਿੰਗ ਵਿੱਚ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਹੈ ਕਿ ਚੋਣਾਂ ਉਨ੍ਹਾਂ ਲਈ ਬਹੁਤ ਅਹਿਮ ਹਨ। ਉਮੀਦਵਾਰ ਦੀ ਚੋਣ ਲਈ ਕੋਈ ਵੀ ਸਿਫ਼ਾਰਸ਼ ਕਰੇ ਉਸਦੀ ਸੁਣਵਾਈ ਜ਼ਰੂਰ ਕਰੋ। ਪਰ ਨਾਮ ਉਸ ਵਿਅਕਤੀ ਦਾ ਹੀ ਭੇਜਿਆ ਜਾਵੇ ਜੋ ਚੋਣ ਜਿੱਤਣ ਦੀ ਸਮਰੱਥਾ ਰੱਖਦਾ ਹੋਵੇ।
ਨਗਰ ਨਿਗਮਾਂ ਵਿੱਚ ਕਈ ਵਾਰਡ ਅਜਿਹੇ ਹਨ ਜਿੱਥੋਂ ਸਿਰਫ਼ ਇੱਕ ਅਰਜ਼ੀ ਆਈ ਹੋਵੇਗੀ। ਉਥੇ ਕੋਈ ਹੋਰ ਪ੍ਰਤੀਯੋਗੀ ਨਹੀਂ ਹੈ। ਉਨ੍ਹਾਂ ਇਲਾਕੇ ਦੀਆਂ ਟਿਕਟਾਂ ਅਗਲੇ ਹਫ਼ਤੇ ਤਕ ਵੰਡ ਦਿੱਤੀਆਂ ਜਾਣਗੀਆਂ।
ਪਿਛਲੀ ਵਾਰ ਜਦੋਂ ਚੋਣਾਂ ਹੋਈਆਂ ਸਨ ਤਾਂ ਪਾਰਟੀ ਸੱਤਾ ਵਿੱਚ ਸੀ ਪਰ ਇਸ ਵਾਰ ਹਾਲਾਤ ਵੱਖਰੇ ਹਨ। ਇਸ ਲਈ ਪਾਰਟੀ ਸਿਰਫ਼ ਜੇਤੂ ਹੀ ਨਹੀਂ ਸਗੋਂ ਉਨ੍ਹਾਂ ਨਾਵਾਂ ‘ਤੇ ਵੀ ਵਿਚਾਰ ਕਰੇਗੀ। ਜਿਨ੍ਹਾਂ ਨੇ ਪਿਛਲੀ ਵਾਰ ਟਿਕਟ ਲਈ ਅਪਲਾਈ ਕੀਤਾ ਸੀ ਜਾਂ ਆਜ਼ਾਦ ਚੋਣ ਲੜੀ ਸੀ।
ਪੰਜਾਬ ਕਾਂਗਰਸ ਨੇ ਪਿਛਲੇ ਮਹੀਨੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਸਕਰੀਨਿੰਗ ਕਮੇਟੀਆਂ ਦਾ ਗਠਨ ਕੀਤਾ ਸੀ। ਇਨ੍ਹਾਂ ਵਿੱਚ ਸਾਰੇ ਨੇਤਾਵਾਂ, ਵਿਧਾਇਕਾਂ, ਸਾਬਕਾ ਵਿਧਾਇਕਾਂ, ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਥਾਂ ਦਿੱਤੀ ਗਈ ਹੈ। ਨਾਲ ਹੀ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਪਾਰਟੀ ਵੱਧ ਤੋਂ ਵੱਧ ਸੀਟਾਂ ਜਿੱਤੇ।