Sunday, December 22, 2024
spot_img

ਪੰਜਾਬ ਨੂੰ ਅੱਜ ਵੀ ਅੱਤ ਦੀ ਗਰਮੀ ਦਾ ਕਰਨਾ ਪਵੇਗਾ ਸਾਹਮਣਾ, ਪਾਰਾ 46 ਡਿਗਰੀ ਤੋਂ ਪਾਰ ਹੋਣ ਦੀ ਸੰਭਾਵਨਾ, ਆਰੇਂਜ ਅਲਰਟ ਜਾਰੀ

Must read

ਦੇਸ਼ਭਰ ‘ਚ ਗਰਮੀ ਨੇ ਵੱਟ ਕੱਢੇ ਪਏ ਹਨ। ਪੰਜਾਬ ਨੂੰ ਅੱਜ ਵੀ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਹੀਟ ਵੇਵ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਯੂਰਪੀ ਮੌਸਮ ਏਜੰਸੀਆਂ ਮੁਤਾਬਕ ਅਲ ਨੀਨੋ ਦਾ ਪ੍ਰਭਾਵ ਖਤਮ ਹੋ ਗਿਆ ਹੈ ਅਤੇ ਗਰਮੀ ਪਿਛਲੇ ਸਾਰੇ ਰਿਕਾਰਡ ਤੋੜਨ ਵਾਲੀ ਹੈ। ਪੰਜਾਬ ਦੇ ਕੁਝ ਇਲਾਕਿਆਂ ‘ਚ ਆਉਣ ਵਾਲੇ ਦਿਨਾਂ ‘ਚ ਤਾਪਮਾਨ 47 ਨੂੰ ਪਾਰ ਕਰ ਜਾਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੀ ਸ਼ਾਮ ਪੰਜਾਬ ਦੇ ਲੁਧਿਆਣਾ ਦੇ ਸਮਰਾਲਾ ਦਾ ਤਾਪਮਾਨ ਪੰਜਾਬ ਵਿੱਚ ਸਭ ਤੋਂ ਵੱਧ ਸੀ। ਇੱਥੇ ਤਾਪਮਾਨ 46.3 ਡਿਗਰੀ ਤੱਕ ਪਹੁੰਚ ਗਿਆ ਹੈ। ਜਦੋਂ ਕਿ ਪਠਾਨਕੋਟ ਵਿੱਚ ਤਾਪਮਾਨ 45.1 ਡਿਗਰੀ ਦਰਜ ਕੀਤਾ ਗਿਆ। ਹੀਟ ਵੇਵ ਕਾਰਨ ਅੱਜ ਜ਼ਿਆਦਾਤਰ ਸ਼ਹਿਰਾਂ ‘ਚ ਤਾਪਮਾਨ 45 ਨੂੰ ਪਾਰ ਕਰ ਜਾਵੇਗਾ।

ਗਰਮੀ ਦੀ ਲਹਿਰ ਕਾਰਨ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ 5 ਦਿਨਾਂ ਵਿੱਚ ਤਾਪਮਾਨ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article