Wednesday, April 1, 2026
spot_img

ਪੰਜਾਬ ਭਾਜਪਾ ਦੇ ਚੰਡੀਗੜ੍ਹ ਦਫ਼ਤਰ ਬਾਹਰ ਜ਼ੋਰਦਾਰ ਧਮਾਕਾ; ਦਹਿਸ਼ਤ ਦਾ ਮਾਹੌਲ

Must read

ਜਾਨੀ ਨੁਕਸਾਨ ਤੋਂ ਬਚਾਅ, ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੀ ਜਾਂਚ ਤੇ ਇਲਾਕੇ ਦੀ ਘੇਰਾਬੰਦੀ
ਚੰਡੀਗੜ੍ਹ, 1 ਅਪ੍ਰੈਲ
ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਸੂਬਾਈ ਦਫ਼ਤਰ ਦੇ ਬਾਹਰ ਅੱਜ ਸ਼ਾਮ ਵੇਲੇ ਹੋਏ ਇੱਕ ਜ਼ੋਰਦਾਰ ਧਮਾਕੇ ਕਾਰਨ ਇਲਾਕੇ ਵਿੱਚ ਭਾਰੀ ਦਹਿਸ਼ਤ ਫੈਲ ਗਈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਦੂਰ-ਦੂਰ ਤੱਕ ਸੁਣੀ ਗਈ। ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਭਾਰੀ ਫੋਰਸ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਬੁੱਧਵਾਰ ਸ਼ਾਮ ਕਰੀਬ 5:30 ਵਜੇ ਵਾਪਰੀ। ਰੱਖ ਦਾ ਸ਼ੁਕਰ ਇਹ ਰਿਹਾ ਕਿ ਇਸ ਧਮਾਕੇ ਵਿੱਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀਂ ਹੋਇਆ, ਪਰ ਦਫ਼ਤਰ ਦੇ ਬਾਹਰ ਖੜ੍ਹੀਆਂ ਕਈ ਗੱਡੀਆਂ ਨੂੰ ਮਾਮੂਲੀ ਨੁਕਸਾਨ ਪਹੁੰਚੀਆਂ। ਜ਼ਿਕਰਯੋਗ ਹੈ ਕਿ ਜਿਸ ਥਾਂ ਇਹ ਧਮਾਕਾ ਹੋਇਆ, ਉਸ ਦੇ ਬਿਲਕੁਲ ਨੇੜੇ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਦਫ਼ਤਰ, ਇੱਕ ਪੈਟਰੋਲ ਪੰਪ ਅਤੇ ਹੋਰ ਕਈ ਮਹੱਤਵਪੂਰਨ ਸਰਕਾਰੀ ਦਫ਼ਤਰ ਸਥਿਤ ਹਨ।
ਘਟਨਾ ਤੋਂ ਤੁਰੰਤ ਬਾਅਦ ਪੁਲਿਸ ਦੀਆਂ ਵੱਖ-ਵੱਖ ਟੁਕੜੀਆਂ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸਾਂ ਨੇ ਮੌਕੇ ’ਤੇ ਪਹੁੰਚ ਕੇ ਮੋਰਚਾ ਸਾਂਭ ਲਿਆ। ਪੁਲਿਸ ਨੇ ਸੁਰੱਖਿਆ ਦੇ ਮੱਦੇਨਜ਼ਰ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਧਮਾਕੇ ਦੇ ਕਾਰਨਾਂ ਅਤੇ ਸ਼ੱਕੀ ਵਿਅਕਤੀਆਂ ਬਾਰੇ ਪਤਾ ਲਗਾਇਆ ਜਾ ਸਕੇ। ਫਿਲਹਾਲ ਪੁਲਿਸ ਦੇ ਮਾਹਿਰ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਇਹ ਧਮਾਕਾ ਕਿਸ ਕਿਸਮ ਦਾ ਸੀ ਅਤੇ ਇਸ ਪਿੱਛੇ ਕਿਸ ਦੀ ਸਾਜ਼ਿਸ਼ ਹੋ ਸਕਦੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article