ਚੰਡੀਗੜ੍ਹ : ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ ਹੈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਕੀਤੇ ਗਏ ਹਨ। ਮੀਟਿੰਗ ਵਿੱਚ ਲਏ ਗਏ ਫੈਸਲਿਆਂ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਯੂਨੀਫਾਇਡ ਬਿਲਡਿੰਗ ਨਿਯਮ 2025 ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਲੁਧਿਆਣਾ ਵਿੱਚ ਇਕ ਨਵੀਂ ਸਬ ਤਹਿਸੀਲ ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਲੁਧਿਆਣਾ ਨੌਰਥ ਵਿੱਚ ਸਬ ਤਹਿਸੀਲ ਬਣੇਗੀ। ਜਿਸ ਵਿੱਚ 4 ਪਟਵਾਰ ਸੈਕਟਰ, 1 ਕਾਨੂੰਗੋ, 7-8 ਪਿੰਡ ਸ਼ਾਮਲ ਹੋਣਗੇ।
ਮੰਤਰੀ ਮੰਡਲ ਦੀ ਮੀਟਿੰਗ ਵਿੱਚ ਬਰਨਾਲਾ ਨੂੰ ਨਗਰ ਨਿਗਮ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੋਪਰਟਸ ਵਿੱਚ ਲਗਭਗ 100 ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਮੀਟਿੰਗ ਵਿੱਚ 100 ਬੈਡ ਦਾ ਹਸਪਤਾਲ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਈਐਸਆਈ ਹਸਪਤਾਲ ਵਾਸਤੇ ਜ਼ਮੀਨ ਦੇਣ ਲਈ 4 ਏਕੜ ਦੀ ਪ੍ਰਵਾਨਗੀ ਦਿੱਤੀ ਗਈ ਹੈ। ਨਸ਼ਾ ਛੁਡਾਊ ਕੇਂਦਰ ਦੇ ਨਿਯਮਾਂ ਵਿੱਚ ਦੀ ਤਬਦੀਲੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਪੰਜਾਬ ਵਿੱਚ ਕਣਕ ਦੀ ਹੋਰ ਹੀ ਬਜਾਈ ਅਤੇ ਡੀਏਪੀ ਦੀ ਕਮੀ ਨੂੰ ਲੈ ਕੇ ਮੁੱਖ ਮੰਤਰੀ ਨੇ ਕਿਹਾ ਕਿ ਡੀਏਪੀ ਦੀ ਕਿਸੇ ਵੀ ਇਲਾਕੇ ਵਿੱਚ ਕਿਸਾਨਾਂ ਨੂੰ ਕੋਈ ਕਮੀ ਜਾਂ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਨੂੰ ਮੁਫਤ ਬੀਜਾਂ ਦੀ ਵੰਡ ਸ਼ੁਰੂ ਹੋ ਚੁੱਕੀ ਹੈ। 1.85 ਲੱਖ ਕੁਇੰਟਲ ਕਣਕ ਦੀ ਚੰਗੀ ਗੁਣਵਤਾ ਵਾਲਾ ਬੀਜ ਕਿਸਾਨਾਂ ਨੂੰ ਭੇਜਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਹੜ ਪੀੜਤਾਂ ਨੂੰ ਲਗਾਤਾਰ ਮੁਆਵਜ਼ੇ ਦਿੱਤੇ ਜਾ ਰਹੇ ਹਨ।




