Wednesday, December 4, 2024
spot_img

ਪੰਜਾਬ ਯੂਨੀਵਰਸਿਟੀ ਦਾ ਡਿਪਟੀ ਰਜਿਸਟਰਾਰ ਮੁਅੱਤਲ, ਫਰਜ਼ੀ ਬਿੱਲ ਘੁਟਾਲੇ ਮਾਮਲੇ ‘ਚ ਹੋਈ ਕਾਰਵਾਈ

Must read

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਕਰੀਬ ਤਿੰਨ ਸਾਲ ਪਹਿਲਾਂ ਹੋਏ ਫਰਜ਼ੀ ਬਿੱਲ ਘੁਟਾਲੇ ਵਿੱਚ ਡਿਪਟੀ ਰਜਿਸਟਰਾਰ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਰਜਿਸਟਰਾਰ ਵੱਲੋਂ ਜਾਰੀ ਪੱਤਰ ਵਿੱਚ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੱਤਰ ਵਿੱਚ ਕਿਹਾ ਗਿਆ ਹੈ ਕਿ ਯੂਨੀਵਰਸਿਟੀ ਵਿੱਚ ਖੋਜਾਰਥੀਆਂ ਦੀਆਂ ਜਾਅਲੀ ਤਨਖਾਹਾਂ ਜਾਂ ਫੈਲੋਸ਼ਿਪ ਬਿੱਲਾਂ ਦੀ ਜਾਂਚ ਲਈ ਵਾਈਸ ਚਾਂਸਲਰ ਵੱਲੋਂ ਅੰਤ੍ਰਿੰਗ ਕਮੇਟੀ ਦਾ ਗਠਨ ਕੀਤਾ ਗਿਆ ਸੀ।

ਜਾਂਚ ਦੌਰਾਨ ਕਮੇਟੀ ਨੇ 125 ਬਿੱਲਾਂ ਸਬੰਧੀ ਰਿਪੋਰਟ ਪੇਸ਼ ਕੀਤੀ। ਰਿਪੋਰਟ ਮੁਤਾਬਕ ਰਿਸਰਚ ਫੈਲੋਜ਼ ਦੀਆਂ ਜਾਅਲੀ ਤਨਖ਼ਾਹਾਂ ਜਾਂ ਫੈਲੋਸ਼ਿਪ ਦੇ ਬਿੱਲ ਪਾਸ ਕਰਨ ਵਿੱਚ ਡਿਪਟੀ ਰਜਿਸਟਰਾਰ ਪ੍ਰੀਖਿਆ ਸ਼ਾਖਾ ਧਰਮਪਾਲ ਗਰਗ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਇਸ ਰਿਪੋਰਟ ਦੇ ਆਧਾਰ ‘ਤੇ ਡਿਪਟੀ ਰਜਿਸਟਰਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਵਿੱਚ ਹੋਏ ਇਸ ਘਪਲੇ ਦਾ ਖੁਲਾਸਾ ਸਾਲ 2021 ਵਿੱਚ ਹੋਇਆ ਸੀ। ਕਰੀਬ ਤਿੰਨ ਸਾਲ ਪਹਿਲਾਂ ਸ਼ੁਰੂ ਹੋਈ ਜਾਂਚ ਵਿੱਚ ਖੁਲਾਸਾ ਹੋਇਆ ਸੀ ਕਿ ਯੂਨੀਵਰਸਿਟੀ ਦੇ ਇੱਕ ਸੀਨੀਅਰ ਸਹਾਇਕ ਨੇ ਜਾਅਲੀ ਬਿੱਲਾਂ, ਮੋਹਰਾਂ ਅਤੇ ਦਸਤਖਤਾਂ ਰਾਹੀਂ ਆਪਣੇ ਅਤੇ ਹੋਰ ਸਾਥੀਆਂ ਦੇ ਬੈਂਕ ਖਾਤਿਆਂ ਵਿੱਚ ਲੱਖਾਂ ਰੁਪਏ ਜਮ੍ਹਾਂ ਕਰਵਾਏ ਸਨ। ਇਸ ਸਬੰਧੀ ਯੂਨੀਵਰਸਿਟੀ ਨੇ ਸੱਤ ਵਿਅਕਤੀਆਂ ਖ਼ਿਲਾਫ਼ ਪੁਲੀਸ ਕੇਸ ਦਰਜ ਕੀਤਾ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article