ਚੰਡੀਗੜ੍ਹ, 26 ਸਤੰਬਰ : ਪੰਜਾਬ ਵਿਧਾਨ ਸਭਾ ਦੇ ਇੱਕ ਵਿਸ਼ੇਸ਼ ਸੈਸ਼ਨ ਦੌਰਾਨ, ਰਾਜ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਵਿੱਚ ਜਾਨਾਂ ਗੁਆਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਸੈਸ਼ਨ ਦੀ ਸ਼ੁਰੂਆਤ ਵਿੱਚ, ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਾਰੇ ਮੈਂਬਰਾਂ ਨੇ ਹੋਰ ਵਿਛੜੀਆਂ ਰੂਹਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਇਨ੍ਹਾਂ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਸਾਬਕਾ ਵਿਧਾਇਕ ਰਘੁਬੀਰ ਸਿੰਘ, ਲੈਫਟੀਨੈਂਟ ਕਰਨਲ ਸ਼ਹੀਦ ਭਾਨੂ ਪ੍ਰਤਾਪ ਸਿੰਘ ਮਨਕੋਟੀਆ, ਏਐਲਡੀ ਸ਼ਹੀਦ ਦਲਜੀਤ ਸਿੰਘ, ਲਾਂਸ ਨਾਇਕ ਸ਼ਹੀਦ ਰਿੰਕੂ ਸਿੰਘ, ਸ਼ਹੀਦ ਪ੍ਰਿਤਪਾਲ ਸਿੰਘ ਅਤੇ ਸਿਪਾਹੀ ਸ਼ਹੀਦ ਹਰਮਿੰਦਰ ਸਿੰਘ, ਅਦਾਕਾਰ ਅਤੇ ਹਾਸ ਕਲਾਕਾਰ ਜਸਵਿੰਦਰ ਸਿੰਘ ਭੱਲਾ, ਸੰਗੀਤਕਾਰ ਚਰਨਜੀਤ ਆਹੂਜਾ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਦੇ ਭਰਾ ਰਾਮ ਪ੍ਰਸਾਦ ਸ਼ਰਮਾ ਸ਼ਾਮਲ ਸਨ।